ਡਾ. ਓਬਰਾਏ ਵਲੋਂ ਨਿਭਾਏ ਜਾਂਦੇ ਵੱਡੇ ਸੇਵਾ ਕਾਰਜ਼ ਸ਼ਲਾਘਾਯੋਗ – ਐਸ.ਐਸ.ਪੀ ਖੁਰਾਣਾ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਖੇਤਰ `ਚ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠਲੇ ਸਰਬਤ ਦਾ ਭਲਾ ਟਰੱਸਟ ਦੀ ਅੰਮ੍ਰਿਤਸਰ ਇਕਾਈ ਵਲੋਂ ਜ਼ਿਲ੍ਹਾ ਪੁਲਿਸ ਮੁਖੀ (ਦਿਹਾਤੀ) ਗੁਲਨੀਤ ਸਿੰਘ ਖੁਰਾਣਾ ਨੂੰ ਪੁਲਿਸ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਕੋਰੋਨਾ ਲਾਗ ਤੋਂ ਬਚਾਉਣ ਲਈ ਵਰਤੋਂ `ਚ ਆਉਣ ਵਾਲਾ ਲੋੜੀਂਦਾ ਸਮਾਨ ਭੇਟ ਕੀਤਾ ਗਿਆ।
ਜ਼ਿਲ੍ਹਾ ਪੁਲਿਸ ਅੰਮ੍ਰਿਤਸਰ ਦਿਹਾਤੀ ਦੇ ਦਫ਼ਤਰ ਵਿਖੇ ਉਕਤ ਸਮਾਨ ਦੇਣ ਪਹੁੰਚੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਨਵਜੀਤ ਘਈ, ਸ਼ਿਸ਼ਪਾਲ ਸਿੰਘ ਲਾਡੀ ਤੇ ਕੈਪਟਨ ਵਿਜੈ ਸ਼ਰਮਾ ਨੇ ਦੱਸਿਆ ਕਿ ਟਰੱਸਟ ਵਲੋਂ ਅੱਜ ਇਸ ਦਫ਼ਤਰ ਨੂੰ ਲੋੜੀਂਦੇ ਇਨਫਰਾਰੈਡ ਥਰਮਾਮੀਟਰ, ਪੀ.ਪੀ.ਈ ਕਿੱਟਾਂ, ਟ੍ਰਿਪਲ ਲੇਅਰ ਸਰਜੀਕਲ ਮਾਸਕ, ਐਨ-95 ਮਾਸਕ ਅਤੇ ਵੱਖ-ਵੱਖ ਤਰ੍ਹਾਂ ਦੇ ਸੈਨੀਟਾਈਜ਼ਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਸਿਵਲ, ਸਿਹਤ ਤੇ ਪੁਲਿਸ ਪ੍ਰਸ਼ਾਸਨ ਵਲੋਂ ਲੋੜੀਂਦੇ ਸਾਮਾਨ ਦੀ ਆ ਰਹੀ ਮੰਗ ਨੂੰ ਵੇਖਦਿਆਂ ਹੋਇਆਂ ਟਰੱਸਟ ਵਲੋਂ ਹਰੇਕ ਜ਼ਿਲ੍ਹੇ ਨੂੰ ਆਕਸੀਜਨ ਕੰਸੰਟ੍ਰੇਟਰ, ਵੈਂਟੀਲੇਟਰ, ਐਂਬੂਲੈਂਸ ਗੱਡੀਆਂ, ਮ੍ਰਿਤਕ ਸਰੀਰ ਲੈ ਕੇ ਜਾਣ ਲਈ ਅੰਤਮ ਯਾਤਰਾ ਵੈਨਾਂ, ਮ੍ਰਿਤਕ ਸਰੀਰ ਸਾਂਭਣ ਲਈ ਫਰੀਜ਼ਰ, ਪਲਸ ਆਕਸੀਮੀਟਰ, ਇਨਫਰਾਰੈਡ ਥਰਮਾਮੀਟਰ, ਡਿਜ਼ੀਟਲ ਥਰਮਾਮੀਟਰ, ਪੀ.ਪੀ.ਈ ਕਿੱਟਾਂ, ਸੈਨੀਟਾਈਜ਼ਰ, ਫੇਸ ਮਾਸਕ ਅਤੇ ਸਰਜੀਕਲ ਟ੍ਰਿਪਲ ਲੇਅਰ ਮਾਸਕ ਦੇਣ ਤੋਂ ਇਲਾਵਾ ਵੱਡੀ ਮਾਤਰਾ `ਚ ਦਵਾਈਆਂ ਆਦਿ ਵੀ ਦਿੱਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹਾ ਪੁਲਿਸ ਮੁੱਖੀ (ਦਿਹਾਤੀ) ਗੁਲਨੀਤ ਸਿੰਘ ਖੁਰਾਣਾ ਨੇ ਇਸ ਉਪਰਾਲੇ ਲਈ ਡਾ. ਐਸ.ਪੀ ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲੋੜਵੰਦਾਂ ਦੀ ਭਲਾਈ ਤੇ ਸਮਾਜ ਦੀ ਬਿਹਤਰੀ ਲਈ ਨਿਭਾਏ ਜਾਂਦੇ ਵੱਡੇ ਸੇਵਾ ਕਾਰਜ ਇੱਕ ਨਿਵੇਕਲੀ ਮਿਸਾਲ ਪੇਸ਼ ਕਰਦੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …