ਅੰਮ੍ਰਿਤਸਰ, 22 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ
ਰਣਜੀਤ ਐਵੀਨਿਊ ਵਲੋਂ ਆਨਲਾਈਨ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੇ ਸਹਿਯੋਗ ਨਾਲ ਕੋਰੋਨਾ ਕਾਲ ਦੇ ਚੱਲਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਨਲਾਈਨ ਪ੍ਰਕਿਰਿਆ ਰਾਹੀਂ ਜੁੜ ਕੇ ਯੋਗ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ।
ਪ੍ਰਿੰ: ਨਿਰਮਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਸੁਝਾਅ ‘ਤੇ 21 ਜੂਨ 2015 ਤੋਂ ਹਰ ਸਾਲ ਵਿਸ਼ਵ ਪੱਧਰ ’ਤੇ ਯੋਗ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਭਾਰਤੀ ਸੱਭਿਆਚਾਰ ’ਚ ਯੋਗ ਸਾਡੀ ਜੀਵਨ ਸ਼ੈਲੀ ਦਾ ਇਕ ਅਹਿਮ ਹਿੱਸਾ ਹੈ।ਯੋਗ ਕਰਨ ਨਾਲ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਮਿਲਦੀ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਦਿਆਂ ਯੋਗ ਘਰ ’ਚ ਹੀ ਕਰਨ ਨੂੰ ਤਰਜ਼ੀਹ ਦਿੱਤੀ ਜਾਣੀ ਚਾਹੀਦੀ ਹੈ।
ਇਸ ਮੌਕੇ 9ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਯੋਗ ਦੀ ਮਹੱਤਤਾ ਅਤੇ ਮੌਜ਼ੂਦਾ ਸਮੇਂ ’ਚ ਇਸ ਦੀ ਲੋੜ ਸਬੰਧੀ ਜਾਣਕਾਰੀ ਦਿੱਤੀ।ਸਕੂਲ ਦੇ ਐਨ.ਸੀ.ਸੀ ਕੈਡਿਟ ਦੇ ਹੋਣਹਾਰ ਵਿਦਿਆਰਥੀ ਦੀਕਸ਼ਾ ਅਤੇ ਕਸ਼ਿਸ਼ ਸ਼ਰਮਾ ਵਲੋਂ ਪ੍ਰਮੁੱਖ ਯੋਗ ਆਸਣ ਪ੍ਰਦਰਸ਼ਿਤ ਕੀਤੇ ਗਏ।ਯੋਗ ਦਿਵਸ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ’ਚ ਸਰੀਰਿਕ ਸਿੱਖਿਆ ਅਧਿਆਪਕ ਜਸਬੀਰ ਸਿੰਘ ਅਤੇ ਮੈਡਮ ਅਰੁਨਪ੍ਰੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media