ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ
ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਜੁਡੀਸ਼ੀਅਲ ਕੰਪਲੈਕਸ ਵਿਖੇ ਉਨ੍ਹਾਂ 19 ਤੋਤਿਆਂ ਨੂੰ ਆਜ਼ਾਦ ਕੀਤਾ।ਜੋ ਇਕ ਫਾਰਮ ਹਾਊਸ ’ਤੇ ਨਾਜਾਇਜ਼ ਤੌਰ ’ਤੇ ਰੱਖੇ ਹੋਏ ਸਨ।ਇਹ ਪੰਛੀ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਫਾਰਮ ਹਾਊਸ ’ਤੇ ਛਾਪਾ ਮਾਰ ਕੇ ਆਪਣੇ ਕਬਜ਼ੇ ਵਿਚ ਲਏ ਸਨ।ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਸਾਡਾ ਕੋਈ ਹੱਕ ਨਹੀਂ ਹੈ ਕਿ ਅਸੀਂ ਪੰਛੀਆਂ ਨੂੰ ਕੈਦ ਕਰਕੇ ਰੱਖੀਏ।ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕੁਦਰਤ ਦੇ ਸਰੂਪ ਜੰਗਲੀ ਜੀਵਾਂ ਨੂੰ ਫੜ੍ਹ ਕੇ ਉਨ੍ਹਾਂ ਦਾ ਵਪਾਰ ਕਰਦੇ ਹਨ, ਉਨ੍ਹਾਂ ਨਾਲ ਕਾਰੋਬਾਰੀ ਸਾਂਝ ਨਾ ਰੱਖ ਕੇ ਉਨ੍ਹਾਂ ਦਾ ਸਮਾਜਿਕ ਬਾਈਕਾਟ ਕਰਨਾ ਚਾਹੀਦਾ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-2 ਕੁਲਦੀਪ ਸਿੰਘ ਚੀਮਾ, ਸੀ.ਜੇ.ਐਮ-ਕਮ-ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਜਗਬੀਰ ਸਿੰਘ ਮਹਿੰਦੀਰੱਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਹਰਪ੍ਰੀਤ ਕੌਰ ਨਾਫਰਾ, ਰੇਂਜ ਅਫ਼ਸਰ ਜੰਗਲੀ ਜੀਵ ਸੁਰੱਖਿਆ ਵਿਭਾਗ ਭੁਪਿੰਦਰ ਸਿੰਘ, ਬਲਾਕ ਅਫ਼ਸਰ ਰਾਜਪਾਲ ਸਿੰਘ, ਫਰੰਟ ਆਫਿਸ ਕੁਆਰਡੀਨੇਟਰ ਰੋਹਿਤ ਕੁਮਾਰ ਜਾਂਗੜਾ, ਪੈਰਾ ਲੀਗਲ ਵਲੰਟੀਅਰ ਪਾਸਦੇਵ ਪਰਦੇਸੀ ਤੇ ਹੋਰ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media