ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ
ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ।ਡਾ. ਸ਼ੇਨਾ ਅਗਰਵਾਲ ਨੇ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।ਉਨ੍ਹਾਂ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਤਿਆਗ ਚੁੱਕੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।ਉਨ੍ਹਾਂ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਯੂਥ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਪ੍ਰੋਗਰਾਮ ਉਲੀਕਣ ਦੇ ਆਦੇਸ਼ ਦਿੱਤੇ।ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਵਿਚ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਉਣ ਦੀ ਵੀ ਹਦਾਇਤ ਕੀਤੀ।ਉਨ੍ਹਾਂ ਸਿਹਤ, ਸਿੱਖਿਆ, ਪੁਲਿਸ, ਜੀ.ਓ.ਜੀ ਅਤੇ ਹੋਰਨਾਂ ਵਿਭਾਗਾਂ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ।
ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ.ਐਸ.ਪੀ ਲਖਵੀਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਹਰਪ੍ਰੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਛੋਟੂ ਰਾਮ, ਤਹਿਸੀਲ ਹੈਡ ਜੀ.ਓ.ਜੀ ਕੈਪਟਨ ਸਤਪਾਲ ਸਿੰਘ, ਕੋਚ ਮਲਕੀਤ ਸਿੰਘ, ਪੰਜਾਬ ਹੁਨਰ ਵਿਕਾਸ ਮਿਸ਼ਨ ਤੋਂ ਰਾਜ ਕੁਮਾਰ ਤੇ ਜਿੰਮੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media