ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਹੁਕਮਾਂ ਤੇ ਖੇਤੀਬਾੜੀ ਅਤੇ
ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਾਉਣੀ ਦੌਰਾਨ ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਲਈ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿੱਚ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਫਾਰਮ ਸਕੂਲ ਦੀ ਸ਼ੁਰੂਆਤ ਕੀਤੀ ਗਈ।ਕਿਸਾਨਾਂ ਨੂੰ ਤਕਨੀਕੀ ਤੌਰ ‘ਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਚਲਾਈ ਜਾ ਮੁਹਿੰਮ ਤਹਿਤ ਫਾਰਮ ਸਕੂਲ ਲਗਾਉਣ ਦਾ ਮੁੱਖ ਮਕਸਦ ਕਿਸਾਨਾਂ ਨੂੰ ਮੱਕੀ ਦੀ ਕਟਾਈ ਤੱਕ 6 ਕਲਾਸਾਂ ਲਗਾ ਕੇ ਘੱਟੋ ਘੱਟ 28 ਮੱਕੀ ਕਾਸਤਕਾਰਾਂ ਨੂੰ ਤਕਨੀਕੀ ਤੌਰ ‘ਤੇ ਮਜ਼ਬੂਤ ਕਰਨਾ ਹੈ।
ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਗਏ ਇਸ ਫਾਰਮ ਸਕੂਲ ਵਿੱਚ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ-ਕਮ-ਇੰਚਾਰਜ ਬੀ.ਟੀ.ਟੀ, ਡਾ. ਸੀਮਾ ਸ਼ਰਮਾ ਫਸਲ ਵਿਗਿਆਨੀ ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਵਿਕਰਾਂਤ ਧਵਨ, ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ.ਡੀ ਆਤਮਾ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਉਦਮੀ ਕਿਸਾਨ ਸੱਟਪਾਲ ਸਿੰਘ, ਪ੍ਰਸ਼ੋਤਮ ਲਾਲ, ਬਲਵਾਨ ਸਿੰਘ ਸਮੇਤ ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
ਡਾ. ਹਰਤਰਨਪਾਲ ਸਿੰਘ ਨੇ ਕਿਸਾਨ ਭਲਾਈ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲਾ ਪਠਾਨਕੋਟ ਵਿੱਚ ਝੋਨੇ ਹੇਠੋਂ ਰਕਬਾ ਕੱਢ ਕੇ ਹੋਰਨਾਂ ਫਸਲਾਂ ਜਿਵੇਂ ਮੱਕੀ, ਮਾਂਹ, ਤਿਲ, ਚਾਰਾ ਆਦਿ ਹੇਠ 9000 ਹੈਕਟੇਅਰ ਰਕਬਾ ਕਰਨ ਦਾ ਟੀਚਾ ਮਿਥਿਆ ਗਿਆ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਤਕਨੀਕ ਪੱਖੋਂ ਮਜ਼ਬੂਤ ਕਰਨ ਲਈ ਫਾਰਮ ਸਕੂਲ ਅਤੇ ਆਨਲਾਈਨ ਵੈਬੀਨਾਰ ਲਗਾਏ ਜਾ ਰਹੇ ਹਨ।ਉਨਾਂ ਕਿਹਾ ਕਿ ਮੱਕੀ ਦੀ ਫਸਲ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਛੱਟਾ ਵਿਧੀ ਦੀ ਬਜ਼ਾਏ ਡਰਿੱਲ ਨਾਲ ਕੇਰ ਕੇ ਜਾਂ ਡੂੰਘੀ ਖਾਲੀ ਵਿਧੀ ਜਾਂ ਵੱਟਾਂ ਉਪਰ ਚੋਗ ਕੇ ਕੀਤੀ ਜਾਵੇ।
ਅਗਾਂਹਵਧੂ ਕਿਸਾਨ ਸਤਪਾਲ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਠਾਨਕੋਟ ਜ਼ਿਲੇ ਵਿੱਚ ਮੱਕੀ ਦੇ ਮੰਡੀਕਰਨ ਦੀ ਸਮੱਸਿਆ ਲਈ ਮੱਕੀ ਦੀ ਖ੍ਰੀਦ ਨੂੰ ਘੱਟੋ ਘੱਟ ਸਮਰਥਨ ਮੁੱਲ ‘ਤੇ ਖ੍ਰੀਦਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਵਧੇਰੇ ਕਿਸਾਨ ਮੱਕੀ ਦੀ ਕਾਸ਼ਤ ਲਈ ਉਤਸ਼ਾਹਿਤ ਹੋ ਸਕਣ।ਗੁਰਦਿੱਤ ਸਿੰਘ ਨੇ ਸਟੇਜ਼ ਬਾਖੂਬੀ ਸੰਭਾਲੀ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media