ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਸੀ.ਏ ਸਮੈਸਟਰ
-1 ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ।ਪਮਨਦੀਪ ਕੌਰ 82.5% ਨੰਬਰ ਲੈ ਕੇ ਪਹਿਲਾ, ਰਮਨਪ੍ਰੀਤ ਕੌਰ 78.75% ਨੰਬਰ ਲੈ ਕੇ ਦੂਜਾ, ਅਰਸ਼ਦੀਪ ਕੌਰ 78.25% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜਾਹਿਰ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ: ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਜਿਸ ਨਾਲ ਉਹ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ’ਚ ਆਪਣੀ ਨਿਵੇਕਲੀ ਜਗ੍ਹਾ ਬਣਾ ਸਕਣ।ਉਨ੍ਹਾਂ ਕਿਹਾ ਕਿ ਕੋਵਿਡ 19 ਦੀ ਮਹਾਂਮਾਰੀ ਦੇ ਕਾਰਨ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਚੱਲਦੇ ਵੀ ਅਧਿਆਪਕਾਂ ਦੀ ਮਿਹਨਤ ਅਤੇ ਪ੍ਰੇਰਨਾ ਨਾਲ 100 ਫ਼ੀਸਦੀ ਨਤੀਜਾ ਆਇਆ ਹੈ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media