ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਕੈਪਟਨ ਸਰਕਾਰ ਵਲੋਂ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦੇ ਆਦੇਸ਼ ਤੋਂ ਬਾਅਦ ਵੱਡੇ ਪੱਧਰ ‘ਤੇ
ਕਿਸਾਨਾਂ ਵਲੋਂ ਝੋਨਾ ਲਾਉਣਾ ਸ਼ੁਰੂ ਕੀਤਾ ਗਿਆ ਹੈ। ਸਰਕਾਰ ਨੇ ਝੋਨਾ ਲਗਾਉਣ ਲਈ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜ਼ਲੀ ਸਪਲਾਈ ਦਿੱਤੇ ਜਾਣ ਦਾ ਵਾਅਦਾ ਕੀਤਾ ਸੀ।ਪਰ ਸੰਗਰੂਰ ਜਿਲ੍ਹੇ ਵਿੱਚ ਕਿਸਾਨਾਂ ਨੂੰ 5 ਤੋਂ 6 ਘੰਟੇ ਹੀ ਬਿਜਲੀ ਮਿਲ ਰਹੀ ਹੈ।ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇੰਨਾ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ।
ਚੱਠਾ ਨੇ ਕਿਹਾ ਕਿ ਡੀਜਲ ਦੇ ਰੇਟ ਅਤੇ ਖਾਦਾਂ ਦੇ ਰੇਟ ਵਧਣ ਦੇ ਕਾਰਨ ਅਤੇ ਝੋਨਾ ਦੀ ਲਵਾਈ ਵਿੱਚ ਲੇਬਰ ਵੱਧ ਪੈਣ ਦੇ ਕਾਰਨ ਕਿਸਾਨਾਂ ਨੂੰ ਝੋਨੇ ਦੀ ਫਸਲ ਵਿੱਚ ਲਾਗਤ ਖ਼ਰਚੇ ਵੱਧ ਹੋਣ ਦਾ ਖਦਸ਼ਾ ਸਤਾ ਰਿਹਾ ਹੈ।ਚੱਠਾ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ ਵਿੱਚ 72 ਰੁਪਏ ਦੇ ਵਾਧੇ ਨੂੰ ਵੀ ਨਾਕਾਫੀ ਦੱਸਿਆ।ਉਨ੍ਹਾਂ ਝੋਨੇ ਦੇ ਸਮਰਥਨ ਮੁੱਲ ਵਿੱਚ 1000 ਤੋਂ 1500 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਮੰਗ ਕੀਤੀ ਹੈ।
ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ 13 ਦਿਨ ਤੋਂ ਸ਼ੁਰੂ ਹੈ ਅਤੇ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਕਿ ਪੂਰੀ ਤਰ੍ਹਾਂ ਨਾਲ ਖੋਖਲਾ ਸਾਬਤ ਹੋਇਆ ਹੈ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਿਰਫ 5-6 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਉਹ ਵੀ ਨਿਰਵਿਘਨ ਨਹੀਂ ਮਿਲ ਰਹੀ ਹੈ।ਉਨ੍ਹਾਂ ਕਿਹਾ ਕਿ ਬਿਜਲੀ ਦੀ ਕਮੀ ਦੇ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ।ਚੱਠਾ ਨੇ ਕਿਹਾ ਕਿ ਡੀਜ਼ਲ ਦੇ ਰੇਟ 90 ਰੁਪਏ ਦੇ ਕਰੀਬ ਹੋਣ ਦੇ ਕਾਰਨ ਕਿਸਾਨ ਜਰਨੇਟਰ ਚਲਾ ਕੇ ਵੀ ਖੇਤਾਂ ਵਿੱਚ ਝੋਨਾ ਨਹੀਂ ਲਗਾ ਸਕਦੇ।ਚੱਠਾ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਜਲਦ ਨਾ ਦਿੱਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਤਿੱਖਾ ਸਘੰਰਸ਼ ਵਿੱਢਿਆ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media