ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੱਸਵੀਂ ਜਮਾਤ ਦੇ ਵਿਦਿਆਰਥੀ ਸ਼ਰੀਸ਼ ਸਵਲਾਨੀ ਦੀ
ਐਨ.ਸੀ.ਈ.ਆਰ.ਟੀ. ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ 2020-21 ਦੇ ਦੂਜੇ ਪੱਧਰ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਇਸ ਪ੍ਰਦਰਸ਼ਨ ਦੇ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਪ੍ਰਤੀਯੋਗਤਾਵਾਂ ਦੇ ਲਈ ਵੀ ਪ੍ਰੇਰਿਤ ਕੀਤਾ ।
ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਆਪਣੇ ਸੁਨੇਹੇ ਵਿੱਚ ਵਿਦਿਆਰਥੀਆਂ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੀ ਤਾਰੀਫ਼ ਕੀਤੀ ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀ ਦੇ ਇਸ ਕੀਰਤੀਮਾਨ ਲਈ ਮੁਬਾਰਕਬਾਦ ਦਿੱਤੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media