Wednesday, August 26, 2026

ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰ ਰਹੇ ਹਨ ਦੇ ਓਟ ਕਲੀਨਿਕ – ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜਿਥੇ ਡੈਪੋ ਅਤੇ ਬਡੀ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਕਿਸੇ ਕਾਰਨ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਓਟ ਸੈਂਟਰਾਂ ਰਾਹੀਂ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਵੇਲੇ ਇਕ ਓ. ਐਸ. ਟੀ ਸੈਂਟਰ ਅਤੇ ਸੱਤ ਓਟ ਸੈਂਟਰ ਸਫਲਤਾ ਪੂਰਵਕ ਚੱਲ ਰਹੇ ਹਨ, ਜਿਨ੍ਹਾਂ ਵਿਚ ਹੁਣ ਤੱਕ 6 ਹਜ਼ਾਰ ਤੋਂ ਵੱਧ ਕੇਸ ਰਜਿਸਟਰ ਹੋਏ ਹਨ। ਉਨ੍ਹਾਂ ਦੱਸਿਆ ਕਿ ਕੋਵਿਡ ਦੌਰਾਨ ਨਸ਼ੇ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿਚ ਓਟ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਓਟ ਮੈਡੀਸਨ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਦੌਰਾਨ 100 ਤੋਂ ਵੱਧ ਪਿੰਡਾਂ ਵਿਚੋਂ 2 ਹਜ਼ਾਰ ਤੋਂ ਉੱਪਰ ਨਸ਼ਾ ਗ੍ਰਸਤ ਮਰੀਜ਼ਾਂ ਨੂੰ ਓਟ ਸੈਂਟਰਾਂ ਵਿਚ ਲਿਆਂਦਾ ਗਿਆ।
                  ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਰੀਜ਼ਾਂ ਦੀ ਆਵਾਜਾਈ ਘਟਾਉਣ ਲਈ ਬਹਿਰਾਮ ਅਤੇ ਔੜ ਵਿਖੇ ਓਟ ਦੀਆਂ ਵਾਧੂ ਸੇਵਾਵਾਂ ਚਾਲੂ ਕੀਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿਚ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਦਵਾਈ ਦੇਣ ਤੋਂ ਇਲਾਵਾ ਉਨ੍ਹਾਂ ਦੀ ਕਾੳੂਂਸਲਿੰਗ ਵੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਿਆਗ ਚੁੱਕੇ ਨੌਜਵਾਨਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੁਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾ ਰਹੇ ਹਨ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਕੇ ਸਮਾਜ ਵਿਚ ਵਧੀਆ ਢੰਗ ਨਾਲ ਵਿਚਰ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤਰ੍ਹਾਂ ਕਮਜ਼ੋਰ ਕਰ ਦਿੰਦਾ ਹੈ, ਜਿਸ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਨਸ਼ਟ ਹੋ ਜਾਂਦੀ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਜਵਾਨੀ ਨੂੰ ਬਚਾਉਣ ਲਈ ਇਹ ਜ਼ਰੂਰੀ ਹੈ ਬੱਚਿਆਂ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਕਈ ਵਾਰ ਸੰਗੀਨ ਅਪਰਾਧ ਕਰਦਾ ਹੈ, ਜਿਸ ਨਾਲ ਉਸ ਦੀ ਜ਼ਿੰਦਗੀ ਤਬਾਹ ਹੋ ਜਾਂਦੀ ਹੈ ਅਤੇ ਪਰਿਵਾਰ ਰੁਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਬੱਚਾ ਕਿਸੇ ਕਾਰਨ ਨਸ਼ੇ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਸ ਨੂੰ ਛੁਪਾਉਣ ਦੀ ਬਜਾਏ ਓਟ ਸੈਂਟਰ ਜਾਂ ਨਸ਼ਾ ਛੁਡਾਊ ਕੇਂਦਰ ਵਿੱਚ ਉਸ ਦਾ ਇਲਾਜ਼ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …