Friday, August 28, 2026

ਸੰਭਾਵਿਤ ਤੀਜ਼ੀ ਲਹਿਰ ਨਾਲ ਨਜਿੱਠਣ ਲਈ 2700 ਤੋਂ ਵੱਧ ਯੋਗ ਵਿਅਕਤੀਆਂ ਨੇ ਲਵਾਈ ਵੈਕਸੀਨ

ਕੋਰੋਨਾ ਵਿਰੁੱਧ ਜਿੱਤ ਤੋਂ ਥੋੜ੍ਹੀ ਦੂਰ ਹੈ ਸ਼ਹੀਦ ਭਗਤ ਸਿੰਘ ਨਗਰ – ਡਾ. ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਸਿਹਤ ਵਿਭਾਗ ਨੇ ਅੱਜ 2700 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ। ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 173300 ਨੂੰ ਪਾਰ ਕਰ ਗਈਆਂ ਹਨ।
                 ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 2725 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਵਿਡ-19 ਵਿਰੁੱਧ ਹੁਣ ਤੱਕ 18 ਸਾਲ ਤੋਂ ਵੱਧ ਉਮਰ ਵਰਗ ਦੇ ਯੋਗ ਵਿਅਕਤੀਆਂ ਨੇ 173372 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਕੋਰੋਨਾ ਵਿਰੁੱਧ ਜਿੱਤ ਤੋਂ ਥੋੜ੍ਹੀ ਦੂਰ ਹੈ, ਕਿਉਂਕਿ ਸੂਬੇ ਵਿਚ ਸਭ ਤੋਂ ਘੱਟ 64 ਐਕਟਿਵ ਕੇਸ ਸ਼ਹੀਦ ਭਗਤ ਸਿੰਘ ਨਗਰ ਵਿਚ ਹਨ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਦੀ ਪਾਲਣਾ ਸੁਹਿਰਦਤਾ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।
                ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 324, ਬਲਾਚੌਰ ਵਿਚ 490, ਮੁਜ਼ੱਫਰਪੁਰ ਵਿੱਚ 264, ਮੁਕੰਦਪੁਰ ਵਿਚ 501, ਸੁੱਜੋਂ ਵਿੱਚ 508, ਬੰਗਾ ਵਿੱਚ 430 ਅਤੇ ਸੜੋਆ ਵਿੱਚ 208 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।
                ਕੋਵਿਡ-19 ਦੀ ਮੌਜ਼ੂਦਾ ਸਥਿਤੀ ਬਾਰੇ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 4 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਹੁਣ ਸ਼ਹਿਰ ਵਿੱਚ ਕੁੱਲ 64 ਐਕਟਿਵ ਮਰੀਜ਼ ਰਹਿ ਗਏ ਹਨ।ਜਿਨ੍ਹਾਂ ਵਿੱਚੋਂ ਕੇਵਲ 6 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
                   ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 245795 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11374 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ ਜ਼ਿਲ੍ਹੇ ਵਿਚ 10956 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਕੁੱਲ ਰਿਕਵਰ ਕੀਤੇ ਗਏ ਮਾਮਲਿਆਂ ਦੀ ਰਿਕਵਰੀ ਦੀ ਮੌਜ਼ੂਦਾ ਦਰ 96.32 ਫੀਸਦ ਹੋ ਗਈ ਹੈ।ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.62 ਫੀਸਦੀ ਹੈ, ਜਦੋਂਕਿ ਸੈਂਪਲਿੰਗ ਟੀਮਾਂ ਵੱਲੋਂ ਕੀਤੇ ਗਏ 1171 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …