Friday, August 28, 2026

ਨੋਜਵਾਨਾਂ ਨੂੰ ਇੱਕ ਨਵੀਂ ਸੇਧ ਦੇ ਰਹੇ ਹਨ ਓਟ ਕਲੀਨਿਕ

ਹੁਣ ਤੱਕ 1669 ਨਸ਼ੇ ਦੇ ਆਦੀ ਨੋਜਵਾਨਾਂ ਨੂੰ ਮਿਲੀ ਨਵੀਂ ਜ਼ਿੰਦਗੀ

ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਅਧੀਨ ਜਿਥੇ ਸਰਕਾਰ ਡੇਪੋ ਬਣਾ ਕੇ ਨੋਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਓਟ ਕਲੀਨਿਕ ਖੋਲ ਕੇ ਨੋਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਬਾਹਰ ਕੱਢਣ ਵਿੱਚ ਸਹਾਇਤਾਂ ਕਰ ਰਹੇ ਹਨ।ਪੰਜਾਬ ਸਰਕਾਰ ਵੱਲੋਂ ਜਿਲ੍ਹੇ ਅੰਦਰ ਚਲਾਏ ਜਾ ਰਹੇ ਓਟ ਕਲੀਨਿਕ ਨਸ਼ੇ ਦਾ ਤਿਆਗ ਕਰਨ ਲਈ ਨੋਜਵਾਨਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ। ਜਿਕਰਯੋਗ ਹੈ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਦੇ ਸਿਵਲ ਹਸਪਤਾਲ ਇਲਾਵਾ ਘਰੋਟਾ, ਨਰੋਟ ਜੈਮਲ ਸਿੰੰਘ ਅਤੇ ਬੰਧਾਨੀ ਵਿਖੇ ਵੀ ਚਲਾਏ ਜਾ ਇਹ ਕਲੀਨਿਕ ਨੋਜਵਾਨਾਂ ਨੂੰ ਨਵੀਂ ਸੇਧ ਦੇ ਰਹੇ ਹਨ।
                       ਡਾ. ਹਰਵਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਅਗਸਤ 2018 ਦੋਰਾਨ ਜਿਲ੍ਹਾ ਪਠਾਨਕੋਟ ਵਿਖੇ ਓਟ ਸੈਂਟਰ ਖੋਲੇ ਗਏ ਸਨ ਅਤੇ ਇਸ ਓਟ ਸੈਂਟਰਾਂ ਵਿੱਚ ਹੁਣ ਤੱਕ ਕਰੀਬ 1250 ਨੋਜਵਾਨ ਦਵਾਈ ਖਾ ਕੇ ਨਸ਼ੇ ਤੋਂ ਮੁਕਤੀ ਪਾ ਚੁੱਕੇ ਹਨ।ਇਸ ਤੋਂ ਇਲਾਵਾ ਘਰੋਟਾ ਵਿਖੇ 320, ਨਰੋਟ ਜੈਮਲ ਸਿੰਘ ਵਿਖੇ 93 ਅਤੇ ਬੰਧਾਨੀ ਤੋਂ 6 ਲੋਕ ਅਪਣਾ ਇਲਾਜ ਕਰਵਾ ਚੁੱਕੇ ਹਨ। ਇਸ ਤਰ੍ਹਾਂ ਉਪਰੋਕਤ ਓਟ ਕਲੀਨਿਕਾਂ ਤੋਂ ਹੁਣ ਤੱਕ 1669 ਲੋਕ ਅਪਣਾ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਸੈਂਟਰਾਂ ਵਿੱਚ ਰੋਗੀਆਂ ਦਾ ਇਲਾਜ ਕੀਤਾ ਜਾਂਦਾ ਹੈ, ਨਸ਼ਾ ਛੱਡਣ ਵਾਲੇ ਨੋਜਵਾਨਾਂ ਨੂੰ ਦਵਾਈ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਨਸ਼ਾ ਛੱਡਣ ਦੇ ਲਈ ਕਲੀਨਿਕ ਵਿੱਚ ਆਉਂਣ ਵਾਲੇ ਨੋਜਵਾਨਾਂ ਨਾਲ ਕਾਊਂਸਲਿੰਗ ਵੀ ਕੀਤੀ ਜਾਂਦੀ ਹੈ।
                    ਉਨ੍ਹਾਂ ਕਿਹਾ ਕਿ ਨਸ਼ਾ ਵਿਅਕਤੀ ਨੂੰ ਸਰੀਰਕ ਤੌਰ ‘ਤੇ ਪੂਰੀ ਤਰਾਂ ਕਮਜ਼ੋਰ ਕਰ ਦਿੰਦਾ ਹੈ।ਜਿਸ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਨਸ਼ਟ ਹੋ ਜਾਂਦੀ ਹੈ।ਉਨਾਂ ਕਿਹਾ ਕਿ ਨਸ਼ਿਆ ਦੇ ਸੇਵਨ ਨਾਲ ਤਬਾਹ ਹੋ ਰਹੀ ਨੌਜਵਾਨੀ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਬੱਚਿਆਂ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾਵੇ।ਉਨਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਕਈ ਵਾਰ ਸੰਗੀਨ ਅਪਰਾਧ ਕਰਦਾ ਹੈ ਅਤੇ ਜਿਸ ਨਾਲ ਜਿੰਦਗੀ ਤਬਾਹ ਹੋ ਜਾਂਦੀ ਹੈ।ਨਸ਼ਾ ਰੋਕੂ ਮੁਹਿੰਮ ਵਿੱਚ ਗ੍ਰਾਮ ਪੰਚਾਇਤਾਂ ਬਹੁਤ ਵੱਡਾ ਰੋਲ ਨਿਭਾਅ ਸਕਦੀਆਂ ਹਨ, ਕਿਉਂਕਿ ਪੰਚਾਇਤਾਂ ਨੂੰ ਪਿੰਡ ਦੇ ਹਰੇਕ ਵਸਨੀਕ ਬਾਰੇ ਪੂਰੀ ਜਾਣਕਾਰੀ ਹੁੰਦੀ ਹੈ।ਨਸ਼ਿਆਂ ਨਾਲ ਪੀੜਤ ਨੌਜਵਾਨਾਂ ਨਾਲ ਸਖਤੀ ਕਰਨ ਦੇ ਨਾਲ ਨਾਲ ਸਮਝਾਉਣ ਦੀ ਬਹੁਤ ਜ਼ਰੂਰਤ ਹੈ।ਜੇਕਰ ਘਰ-ਘਰ ਤੋਂ ਨਸ਼ਾ ਖਤਮ ਕਰਨਾ ਹੈ ਤਾਂ ਸਾਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਨਾ ਹੋਵੇਗਾ।ਉਨਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਵੀ ਬੱਚਾ ਨਸ਼ੇ ਦਾ ਆਦੀ ਹੋ ਗਿਆ ਹੈ ਤਾਂ ਉਸ ਨੂੰ ਛੁਪਾਉਣ ਦੀ ਬਿਜਾਏ ਮਨੋਚਕਿਤਸਕ ਡਾਕਟਰ ਕੋਲ ਲਿਜਾ ਕੇ ਇਲਾਜ ਕਰਵਾਇਆ ਜਾਵੇ।ਜੇਕਰ ਅਸੀਂ ਨਸ਼ਿਆਂ ਖਿਲਾਫ ਹੁਣ ਵੀ ਨਾ ਜਾਗੇ ਤਾਂ ਬਹੁਤ ਦੇਰ ਹੋ ਜਾਵੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …