Monday, December 23, 2024

ਕੋਠਾ ਗੁਰੂ ਅਤੇ ਮਲੂਕਾ ਵਿੱਚ ਸਰਕਾਰ ਦੀ ਅਰਥੀਆਂ ਫੂਕੀਆਂ

PPN06111406
ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-  ਸੰਗਤ ਬਲਾਕ ਦੇ ਪਿੰਡ ਘੁੱਦਾ ਵਿਖੇ ਕਿਸਾਨਾ ਅਤੇ ਨੋਜਵਾਨ ਭਾਰਤ ਸਭਾ ਦੇ ਵਰਕਰਾਂ ਤੇ ਹੋਏ ਲਾਠੀਚਾਰਜ ਅਤੇ ਉਨ੍ਹਾ ਨੂੰ ਜੇਲ੍ਹ ਭੇਜਣ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਪਿੰਡ ਕੋਠਾ ਗੁਰੂ ਅਤੇ ਮਲੂਕਾ ਵਿਖੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਤੇ ਸਰਕਾਰ ਖਿਲਾਫ ਜੰਮਕੇ ਨਾਹਰੇਬਾਜੀ ਕੀਤੀ।
ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਬਠਿੰਡਾ ਦੇ ਡੀਲਰ ਤੋ ਪਿੰਡ ਘੁੱਦਾ ਦੇ ਇੱਕ ਕਿਸਾਨ ਨੇ ਕੀਟਨਾਸ਼ਕ ਦਵਾਈ ਖਰੀਦੀ ਸੀ, ਜਿਸ ਨਾਲ ਉਕਤ ਕਿਸਾਨ ਦੀ ਫਸਲ ਨੁਕਸਾਨੀ ਗਈ।ਜਿਸ ਦੀ ਸ਼ਿਕਾਇਤ ਪੀੜਤ ਕਿਸ਼ਾਨ ਨੇ ਖੇਤੀਬਾੜੀ ਮਹਿਕਮੇ ਦੇ ਚੀਫ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਦਿੱਤੀ ਸੀ।ਪਰ ਉਨ੍ਹਾ ਵੱਲੋ ਦੋਸੀਆਂ ਖਿਲਾਫ ਕੋਈ ਕਾਰਵਾਈ ਨਾ ਹੋਣ ਦੇ ਰੋਸ਼ ਵਜੋ ਭਾਰਤੀ ਕਿਸ਼ਾਨ ਯੂਨੀਅਨ ਅਤੇ ਨੋਜਵਾਨ ਭਾਰਤ ਸਭਾ ਦੀ ਮੱਦਦ ਨਾਲ ਪਿੰਡ ਘੁੱਦਾ ਵਿਖੇ ਸਾਂਤਮਈ ਰੋਸ਼ ਮਾਰਚ ਕੀਤਾ ਜਾਣਾ ਸੀ ਪ੍ਰੰਤੂ ਪੁਲਸ ਪ੍ਰਸ਼ਾਸਨ ਨੇ ਬਿਨ੍ਹਾ ਕਿਸੇ ਚੇਤਾਵਨੀ ਕਿਸਾਨਾਂ ਅਤੇ ਨੋਜਵਾਨਾਂ ਲਾਠੀਚਾਰਜ ਕਰ ਦਿੱਤਾ। ਇਸੇ ਦੋਰਾਨ ਕਿਸਾਨਾ ਅਤੇ ਨੋਜਵਾਨਾ ਤੇ ਝੂਠੇ ਪੁਲਸ ਦਰਜ ਕਰਕਟ ਉਨ੍ਹਾ ਨੂੰ ਜੇਲ੍ਹੀ ਭੇਜ ਦਿੱਤਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਦਰਜ ਕੀਤੇ ਗਏ ਪੁਲਸ ਕੇਸ਼ ਤਰੁੰਤ ਰੱਦ ਕਰਕੇ ਜੇਲ੍ਹ ਭੇਜੇ ਗਏ ਵਿਆਕਤੀਆਂ ਨੂੰ ਬਿਨ੍ਹਾ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਪੀੜਤ ਕਿਸਾਨ ਨੂੰ ਘੱਟੋ-ਘੱਟ ਦੋ ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇ।
ਇਸ ਮੋਕੇ ਹੋਰਨਾ ਤੋ ਇਲਾਵਾ ਕਿਸਾਨ ਆਗੂ ਬਸੰਤ ਸਿੰਘ ਕੋਠਾ ਗੁਰੂ, ਬਲਵਿੰਦਰ ਸਿੰਘ ਮਾਲੀ, ਜਸਪਾਲ ਸਿੰਘ, ਦਰਸਨ ਸਿੰਘ, ਬਲਦੇਵ ਸਿੰਘ ਮਲੂਕਾ, ਗੁਰਪ੍ਰੀਤ ਸਿੰਘ ਅਤੇ ਬਿੰਦਰ ਸਿੰਘ ਮਲੂਕਾ ਆਦਿ ਹਾਜਿਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply