Wednesday, April 15, 2026

ਜ਼ਿਲ੍ਹੇ ਵਿੱਚ 10 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਸੀ.ਜੇ.ਐਮ ਹਰਪ੍ਰੀਤ ਕੌਰ

ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਸਟਿਸ ਅਜੈ ਤਿਵਾੜੀ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 ਜੁਲਾਈ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
                  ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕ੍ਰਿਮੀਨਲ ਕਪਾਊਂਡੇਬਲ ਕੇਸ, ਚੈਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟ੍ਰਿਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …