Thursday, August 27, 2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜਮਹੂਰੀ ਕਿਸਾਨ ਸਭਾ ਗਵਰਨਰ ਹਾਊਸ ਦਾ ਕਰੇਗੀ ਘਿਰਾਓ – ਮਨਜੋਤ ਗਰੇਵਾਲ

ਸਮਰਾਲਾ, 25 ਜੂਨ (ਇੰਦਰਜੀਤ ਸਿੰਘ ਕੰਗ) – ਵੱਖ-ਵੱਖ ਰਾਜਾਂ ਦੇ ਜੋ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਹਨ, ਉਨ੍ਹਾਂ ਦੀ ਸੁਣਵਾਈ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵਲੋਂ ਅਲੱਗ-ਅਲੱਗ ਰਾਜਾਂ ਦੇ ਗਵਰਨਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ।ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਇਸ ਰੋਸ ਮਾਰਚ ਵਿੱਚ ਸ਼ਾਮਲ ਹੋ ਕੇ ਗਵਰਨਰ ਹਾਊਸ ਚੰਡੀਗੜ੍ਹ ਵਿਖੇ ਘਿਰਾਓ ਕੀਤਾ ਜਾਵੇਗਾ। ਬਾਬਾ ਮਨਜੋਤ ਸਿੰਘ ਗਰੇਵਾਲ ਪ੍ਰਧਾਨ ਜਮਹੂਰੀ ਕਿਸਾਨ ਸਭਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਨੇ ਦੱਸਿਆ ਕਿ ਜਿੱਥੇ ਪਿਛਲੇ ਸੱਤ ਮਹੀਨਿਆਂ ਤੋਂ ਖੇਤੀ ਸਬੰਧੀ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਬਾਰਡਰਾਂ ‘ਤੇ ਕਿਸਾਨ ਡਟੇ ਬੈਠੇ ਹਨ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ, ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਜਮਹੂਰੀ ਕਿਸਾਨ ਸਭਾ ਦੇ ਆਗੂ ਅਤੇ ਕਿਸਾਨ 26 ਜੂਨ ਨੂੰ ਨੀਲੋਂ ਪੁੁੱਲ ਉਪਰ ਇਕੱਠੇ ਹੋ ਕੇ ਕਾਫਲੇ ਦੇ ਰੂਪ ਵਿੱਚ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਲਈ ਰਵਾਨਾ ਹੋਣਗੇ।ਉਥੇ ਇਕੱਠੇ ਹੋਣ ਉਪਰੰਤ ਪੰਜਾਬ ਭਰ ਦੇ ਕਿਸਾਨ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਪੰਜਾਬ ਦੇ ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਰੋਸ ਮਾਰਚ ਕਰਨਗੇ।ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਸ ਰੋਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
                        ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਜਨਰਲ ਸਕੱਤਰ, ਗੁਰਮੁੱਖ ਸਿੰਘ, ਲਛਮਣ ਸਿੰਘ ਕੂੰਮਕਲਾਂ, ਗੁਰਚਰਨ ਸਿੰਘ ਸਰਪੰਚ, ਹਰਜੀਤ ਸਿੰਘ ਲੱਲ ਕਲਾਂ, ਬੰਟੀ ਨੀਲੋਂ ਤੋਂ ਇਲਾਵਾ ਹੋਰ ਅਹੁੱਦੇਦਾਰ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …