ਕਪੂਰਥਲਾ, 25 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਵਿੱਚ 27, 28 ਅਤੇ 29 ਜੂਨ ਨੂੰ
ਤਿੰਨ ਦਿਨ੍ਹਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਤਿੰਨ ਦਿਨ੍ਹਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਕੁੱਲ 144501 ਪ੍ਰਵਾਸੀ ਮਜ਼ਦੂਰਾਂ ਦੀ ਆਬਾਦੀ ਨੂੰ ਕਵਰ ਕੀਤਾ ਜਾਏਗਾ।ਮੁਹਿੰਮ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੇ -0-5 ਸਾਲ ਦੇ 34949 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਦੇ ਮੱਦੇਨਜ਼ਰ ਸੋਸ਼ਲ ਡਿਸਟੈਂਸ ਮੇਨਟੇਨ ਕਰ ਕੇ ਰੱਖਣ, ਮਾਸਕ ਪਾ ਕੇ ਰੱਖਣ, ਬੂੰਦਾਂ ਪਿਲਾਉਣ ਆਈਆਂ ਟੀਮਾਂ ਨਾਲ ਸਹਿਯੋਗ ਕਰਨ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਨ।ਇਸ ਸੰਬੰਧ ਵਿੱਚ ਅੱਜ ਮਾਈਕਿੰਗ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਜਿਲਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ ਨੇ ਦੱਸਿਆ ਕਿ ਮੁਹਿੰਮ ਨੂੰ ਮੁਕੰਮਲ ਕਰਨ ਵਾਸਤੇ 157 ਮੋਬਾਈਲ ਟੀਮਾਂ ਲਗਾਈਆਂ ਗਈਆਂ ਹਨ।ਜਿਸ ਵਿਚ 314 ਟੀਮ ਮੈਂਬਰ ਹਨ ਤੇ 39 ਸੁਪਰਵਾਈਜਰ ਲਗਾਏ ਗਏ ਹਨ।ਕੋਵਿਡ ਦੇ ਮੱਦੇਨਜ਼ਰ ਟੀਮਾਂ ਨੂੰ ਕੋਵਿਡ ਤੋਂ ਬਚਾਅ ਲਈ ਸਾਰੀਆਂ ਹਦਾਇਤਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੂ ਸ਼ਰਮਾ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਡਾ. ਰਾਜ ਸੋਢੀ, ਡਾ. ਸੁਖਵਿੰਦਰ ਕੌਰ, ਡਾ. ਸ਼ੁਭਰਾ ਸਿੰਘ, ਜੋਤੀ ਆਨੰਦ, ਰਵਿੰਦਰ ਜੱਸਲ, ਰਾਮ ਸਿੰਘ ਤੇ ਰਜਨੀ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media