ਅੰਮ੍ਰਿਤਸਰ, 25 ਜੂਨ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ
ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ।
ਛੀਨਾ ਨੇ ਸਮੂੰਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਪ੍ਰਦਾਨ ਕਰਨ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਣ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ।ਛੀਨਾ ਨੇ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਦੇ ਮਾਹਿਰ ਡਾ. ਇੰਦਰਜੀਤ ਸਿੰਘ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰੰਘ ਹੇਰ, ਰਾਜਬੀਰ ਸਿੰਘ, ਮੈਂਬਰ ਸੁਖਬੀਰ ਕੌਰ ਮਾਹਲ, ਪਰਮਜੀਤ ਸਿੰਘ ਬੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖਾਲਸਾ ਕਾਲਜ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪਿ੍ਰੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪਿ੍ਰੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪਿ੍ਰੰਸੀਪਲ ਡਾ. ਪੀ.ਕੇ ਕਪੂਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ਰੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪਿ੍ਰੰਸੀਪਲ ਨਿਰਮਲਜੀਤ ਕੌਰ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media