ਸੰਗਰੂਰ/ ਨਵੀਂ ਦਿੱਲੀ, 25 (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤ ਦੇ ਰਾਜਾਂ
ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਜਾਣਗੇ।ਇਸ ਸਬੰਧੀ ਦਿੱਲੀ ਦੇ ਟਿਕਰੀ ਬਾਰਡਰ `ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਜਿਸ ਨੂੰ ਸਭ ਤੋਂ ਵੱਧ ਲੋਕਤੰਤਰ ਦੇਸ਼ ਕਿਹਾ ਜਾਂਦਾ ਹੈ।ਇਥੋਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ `ਤੇ ਧੱਕੇ ਨਾਲ ਥੋਪੇ ਜਾ ਰਹੇ ਨਵੇਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਾਰਡਰਾਂ `ਤੇ ਕਿਸਾਨਾਂ ਵਲੋਂ ਲਾਏ ਮੋਰਚੇ ਨੂੰ ਕੱਲ 26 ਜੂਨ ਨੂੰ 7 ਮਹੀਨੇ ਪੂਰੇ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਇੰਨੇ ਲੰਮੇ ਸਮੇਂ `ਚ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਨਾ ਮੰਨੇ ਜਾਣ ਦੇ ਰੋਸ ਵਜੋਂ ਬਹਾਦੁਰਗਡ਼੍ਹ ਸ਼ਹਿਰ ਅਤੇ ਆਸਪਾਸ ਦੇ ਪਿੰਡਾਂ `ਚ ਮਾਰਚ ਕੀਤਾ ਜਾਵੇਗਾ ਜਿਸ `ਚ ਕਾਰਾਂ, ਜੀਪਾਂ, ਮੋਟਰਸਾਈਕਲਾਂ ਅਤੇ ਟਰੈਕਟਰਾਂ `ਤੇ ਸਵਾਰ ਹੋ ਕੇ ਕਿਸਾਨ, ਮਜ਼ਦੂਰ ਅਤੇ ਔਰਤਾਂ ਵੱਡੀ ਗਿਣਤੀ `ਚ ਸ਼ਾਮਲ ਹੋਣਗੇ।ਉਨ੍ਹਾਂ ਕਿਹਾ ਕਿ 26 ਜੂਨ 1975 ਨੂੰ ਉਦੋਂ ਦੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਲਾਈ ਸੀ ਪਰ ਹੁਣ ਮੋਦੀ ਹਕੂਮਤ ਨੇ ਦੇਸ਼ `ਚ ਅਣ-ਐਲਾਨੀ ਐਮਰਜੈਂਸੀ ਵਾਲੇ ਹਾਲਾਤ ਬਣਾਏ ਹੋਏ ਹਨ।ਲੋਕ ਵਿਰੋਧੀ ਕਾਲੇ ਕਾਨੂੰਨ ਬਣਾਏ ਜਾ ਰਹੇ ਹਨ।ਇਨ੍ਹਾਂ ਕਾਨੂੰਨਾਂ ਵਿਰੁੱਧ ਅਤੇ ਆਪਣੀਆਂ ਮੰਗਾਂ ਮਸਲਿਆਂ ਪ੍ਰਤੀ ਹੱਕੀ ਸੰਘਰਸ਼ ਕਰਨ ਵਾਲਿਆਂ ਖਿਲਾਫ਼ ਪਰਚੇ ਦਰਜ਼ ਕਰ ਕੇ ਜੇਲ੍ਹੀਂ ਡੱਕਿਆ ਜਾ ਰਿਹਾ ਹੈ।ਕਿਰਤੀ ਲੋਕਾਂ ਦੇ ਪੱਖ `ਚ ਲਿਖਣ ਬੋਲਣ ਵਾਲੇ ਬੁੱਧੀਜੀਵੀਆਂ, ਪੱਤਰਕਾਰਾਂ, ਕਲਾਕਾਰਾਂ ਅਤੇ ਹੋਰ ਸਮਾਜਿਕ ਕਾਰਕੁੰਨਾ ਨੂੰ ਦੇਸ਼ ਧ੍ਰੋਹੀ ਵਰਗੇ ਸੰਗੀਨ ਪੁਲਿਸ ਕੇਸਾਂ ਰਾਹੀਂ ਜੇਲ੍ਹਾਂ ਵਿੱਚ ਬੰਦ ਕਰ ਕੇ ਲਿਖਣ ਦੇ ਵਿਚਾਰਾਂ ਦੀ ਆਜ਼ਾਦੀ `ਤੇ ਡਾਕਾ ਮਾਰਿਆ ਜਾ ਰਿਹਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media