Friday, October 16, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 897 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-38 ਦੇ ਕੀਤੇ ਚਲਾਨ

ਨਵਾਂਸ਼ਹਿਰ, 26 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 897 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 38 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
                    ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਕਿਹਾ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਦਿਆਂ ਹਰ ਸਮੇਂ ਮਾਸਕ ਪਹਿਨਣ ਅਤੇ ਆਪਸੀ ਦੂਰੀ ਯਕੀਨੀ ਬਣਾਈ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …