Wednesday, August 26, 2026

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਗਰ ਕੌਂਸਲ ਖਿਲਾਫ ਕੀਤੀ ਨਾਅਰੇਬਾਜ਼ੀ

ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ ਵਾਰਡ ਨੰਬਰ 2 ‘ਚ ਸ਼ੇਰੋਂ ਰੋਡ ਦੇ ਨਿਵਾਸੀ ਪਿਛਲੇ ਕਈ ਦਿਨਾਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬੇਹੱਦ ਪ੍ਰੇਸ਼ਾਨ ਹਨ।ਵਿਰੋਧੀ ਧਿਰ ਦੇ ਸਥਾਨਕ ਕੌਂਸਲਰ ਬਲਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਵਾਰਡ ਨਿਵਾਸੀਆਂ ਨੇ ਨਗਰ ਕੌਂਸਲ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਕੌਂਸਲਰ ਕਾਲਾ ਨੇ ਦੱਸਿਆ ਕਿ ਵਾਰਡ ਵਿਚ ਪਿਛਲੇ ਕਾਫੀ ਦਿਨਾਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਵਰਗੇ ਹਾਲਾਤ ਬਣੇ ਹੋਏ ਹਨ।ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਰਿਹਾ ਹੈ ਅਤੇ ਉਸ ਵਿੱਚੋਂ ਬਦਬੂ ਆ ਰਹੀ ਹੈ।ਜਿਸ ਕਾਰਨ ਇਲਾਕੇ ਅੰਦਰ ਕੋਈ ਬਿਮਾਰੀ ਵੀ ਫੈਲ ਸਕਦੀ ਹੈ।
                       ਉਨ੍ਹਾਂ ਦੱਸਿਆ ਕਿ ਗਲੀ ਵਿਚੋਂ ਜੋ ਭੜੋਲੀਆਂ ਰਾਹੀਂ ਜੋ ਗੰਦਾ ਪਾਣੀ ਡਰੇਨ ਵਿੱਚ ਪੈਂਦਾ ਸੀ।ਉਹ ਪਿਛਲੇ ਕਾਫੀ ਦਿਨਾਂ ਤੋਂ ਸਫਾਈ ਨਾ ਹੋਣ ਕਾਰਨ ਬੰਦ ਪਈਆਂ ਹਨ ।ਇਸ ਸਬੰਧੀ ਕਈ ਵਾਰੀ ਨਗਰ ਕੌਂਸਲ ਅਧਿਕਾਰੀਆਂ ਨੂੰ ਜਾਣਕਾਰੀ ਵੀ ਦੇ ਚੁੱਕੇ ਹਾਂ।ਪਰ ਉਨ੍ਹਾਂ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਜੇਕਰ ਇਸ ਮਸਲੇ ਦਾ ਜਲਦ ਕੋਈ ਹੱਲ ਨਾ ਕੀਤਾ ਤਾਂ ਉਹ ਸੰਘਰਸ਼ ਕਰਨ ਨੂੰ ਮਜ਼ਬੂਰ ਹੋਣਗੇ ।
                          ਇਸ ਮੌਕੇ ਚਮਕੌਰ ਸਿੰਘ, ਕਾਕਾ ਸਿੰਘ, ਹਰਭਜਨ ਸਿੰਘ, ਪਰਮਿੰਦਰ ਸਿੰਘ, ਪ੍ਰਕਾਸ ਸਿੰਘ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਵੀ ਮੌਜ਼ੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …