ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਸਾਉਣੀ 2021 ਦੌਰਾਨ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਡਾ. ਜ਼ਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਦੀ ਪ੍ਰਧਾਨਗੀ ਹੇਠ ਜਿਲ੍ਹੇੇ ਦੇ ਸਮੂਹ ਖੇਤੀਬਾੜੀ ਅਫਸਰਾਂ ਅਤੇ ਖੇਤੀਬਾੜੀ ਵਿਕਾਸ ਅਫਸਰਾਂ ਦੀ ਇੱਕ ਮੀਟਿੰਗ ਦਫਤਰ ਮੁੱਖ ਖੇਤੀਬਾੜੀ ਅਫਸਰ, ਸੰਗਰੁਰ ਵਿਖੇ ਕੀਤੀ ਗਈ।ਉਨ੍ਹਾਂ ਵਲੋਂ ਜਿਲ੍ਹੇ ਵਿੱਚ ਚੱਲ ਰਹੀਆਂ ਖੇਤੀਬਾੜੀ ਗਤੀਵਿਧੀਆਂ ਸਬੰਧੀ ਵਿਸਥਾਰ ਪੁਰਵਕ ਚਰਚਾ ਕਰਦੇ ਹੋਏ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚਾਲੁ ਸਾਉਣੀ 2021 ਦੌਰਾਨ ਵਿਭਾਗ ਵੱਲੋਂ ਚਲਾਈਆ ਜਾਂਦੀਆਂ ਸਕੀਮਾਂ ਅਤੇ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆਂ ਕਰਵਾਉਣ ਹਿੱਤ ਵੱਧ ਤੋਂ ਵੱਧ ਕਿਸਾਨਾਂ ਨਾਲ ਤਾਲਮੇਲ ਕਰਨ ਤਾਂ ਜ਼ੋ ਕਿਸਾਨਾਂ ਨੂੰ ਕਿਸੇ ਕਿਸਮ ਦੀਆਂ ਸਮੱਸਿਆਵਾਂ ਪੇਸ਼ ਨਾ ਆਉਣ।ਉਨ੍ਹਾਂ ਦੱਸਿਆ ਕਿ ਜਿਲ੍ਹਾ ਸੰਗਰੂਰ ਵਿੱਚ ਕਿਸਾਨਾਂ ਨੂੰ ਮਿਆਰੀ ਬੀਜ਼, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣ ਲਈ ਇੱਕ ਜਿਲ੍ਹਾ ਪੱਧਰੀ ਅਤੇ 7 ਬਲਾਕ ਪੱਧਰੀ ਟੀਮਾਂ ਦਾ ਗਠਨ ਕੀਤਾ ਗਿਆ ਹੈ।ਚਾਲੂ ਸਾਉਣੀ ਦੌਰਾਨ ਇਨ੍ਹਾਂ ਟੀਮਾਂ ਵਲੋਂ ਹੁਣ ਤੱਕ ਖਾਦਾਂ ਦੇ 50, ਕੀੜੇਮਾਰ ਜ਼ਹਿਰਾਂ ਦੇ 26 ਅਤੇ 180 ਬੀਜਾਂ ਦੇ ਨਮੂਨੇ ਲੈ ਕੇ ਲੈਬਾਰਟਰੀਆਂ ਨੂੰ ਪਰਖ ਲਈ ਭੇਜੇ ਜਾ ਚੁੱਕੇ ਹਨ ਅਤੇ ਚੈਕਿੰਗ ਸਬੰਧੀ ਮੁਹਿੰਮ ਜਾਰੀ ਹੈ।
ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਆਪਣੇ ਅਧਿਕਾਰ ਖੇਤਰ ਅਧੀਨ ਆਉਦੀਆਂ ਪੈਸਟੀਸਾਈਡਜ਼, ਖਾਦਾਂ ਅਤੇ ਬੀਜ਼ਾਂ ਦੇ ਡੀਲਰਾਂ ਦੀ ਨਿਰੰਤਰ ਚੈਕਿੰਗ ਕਰਨ ਅਤੇ ਜੇਕਰ ਕੋਈ ਵਿਕਰੇਤਾਂ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਨਹੀਂ ਕਰਵਾ ਰਿਹਾ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇ ਅਤੇ ਉਨ੍ਹਾਂ ਅਧਿਕਾਰੀਆ ਨੂੰ ਇਹ ਆਦੇਸ਼ ਵੀ ਦਿੱਤੇ ਕਿ ਉਹ ਜਿਲ੍ਹੇ ਦੇ ਸਮੂਹ ਡੀਲਰਾਂ/ਵਿਕਰੇਤਾਵਾਂ ਨੂੰ ਇਹ ਯਕੀਨੀ ਬਣਾਉਣ ਕਿ ਜ਼ੋ ਖੇਤੀ ਇਨਪੁਟਸ ਕਿਸਾਨਾਂ ਨੂੰ ਵਿਕਰੀ ਕੀਤੇ ਜਾਂਦੇ ਹਨ, ਉਨ੍ਹਾਂ ਖੇਤੀ ਵਸਤਾਂ ਦੀ ਖਰੀਦ ਕੇਵਲ ਪੱਕੇ ਬਿਲਾਂ ਰਾਹੀਂ ਹੀ ਕੀਤੀ ਜਾਵੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …