ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 545ਵਾਂ ਪ੍ਰਕਾਸ਼ ਪੁ
ਰਬ ਸਮੂਹ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਆਖੰਡ ਪਾਠ ਆਰੰਭ ਕਰਵਾਉਣ ਉਪਰੰਤ ਭੋਗ ਪਾਏ ਗਏ ਤੇ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਿਨ ਕੀਤਾ ਗਿਆ।ਇਸ ਵਿੱਚ ਬੱਚਿਆਂ ਵੱਲੋਂ ਕਵਿਤਾਵਾਂ, ਸ਼ਬਦ ਤੇ ਗੁਰਬਾਣੀ ਪੇਸ਼ ਕੀਤੀ ਗਈ। ਬੀਬੀਆਂ ਵੱਲੋਂ ਕੀਰਤਨ ਕੀਤਾ ਗਿਆ। ਗੁਰਦੁਆਰੇ ਦੇ ਹਜੂਰੀ ਰਾਗੀ ਜਥੇ ਭਾਈ ਹਰਦੇਵ ਸਿੰਘ ਤੇ ਸਾਥੀਆਂ ਨੇ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮਿੰਦਰ ਸਿੰਘ ਸਮਾਘ ਦੁਆਰਾ ਦਸਮੇਸ ਦਸਤਾਰ ਅਕੈਡਮੀ ਅਤੇ ਭਾਈ ਕੁਲਵਿੰਦਰ ਸਿੰਘ ਨਹੀਟਾ ਵਾਲੇ ਜੋ ਕਿ ਬੱਚਿਆਂ ਨੂੰ ਗੁਰਬਾਣੀ ਕੰਠ ਕਰਵਾਉਣ ਵਾਲੇ ਬੱਚਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ। ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media