Thursday, March 5, 2026

ਜ਼ਿਲ੍ਹਾ ਪੁਲਿਸ ਨੇ ਖ਼ੂਨਦਾਨ ਕੈਂਪ ਅਤੇ ਵੱਖ-ਵੱਖ ਥਾਈਂ ਸੈਮੀਨਾਰ ਲਗਾ ਕੇ ਮਨਾਇਆ ਨਸ਼ਾ ਵਿਰੋਧੀ ਦਿਵਸ

ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮਨਾਇਆ ਗਿਆ।ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ ਅਤੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।ਥਾਣਾ ਸਦਰ ਬੰਗਾ ਅਧੀਨ ਪੈਂਦੇ ਪਿੰਡ ਥਾਦੀਆਂ ਵਿਖੇ ਆਜ਼ਾਦ ਰੰਗ ਮੰਚ ਦੀ ਟੀਮ ਵੱਲੋਂ ਨੁੱਕੜ ਨਾਟਕ ਰਾਹੀਂ ਜਨਤਾ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ।ਇਸੇ ਤਰ੍ਹਾਂ ਥਾਣਾ ਸਿਟੀ ਬੰਗਾ ਦੀ ਟੀਮ ਵੰਲੋਂ ਦਾਣਾ ਮੰਡੀ ਬੰਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।ਥਾਣਾ ਸਦਰ ਬਲਾਚੌਰ ਦੇ ਮੁੱਖ ਅਫ਼ਸਰ ਵੱਲੋਂ ਵੀ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।ਮੁੱਖ ਥਾਣਾ ਅਫ਼ਸਰ ਬਹਿਰਾਮ ਵੱਲੋਂ ਪਿੰਡ ਬਹਿਰਾਮ ਵਿਖੇ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਗਿਆ।ਮੁੱਖ ਅਫ਼ਸਰ ਥਾਣਾ ਸਦਰ ਨਵਾਂਸ਼ਹਿਰ ਵੱਲੋਂ ਪਿੰਡ ਜੱਬੋਵਾਲ ਵਿਖੇ ਅਤੇ ਮੁੱਖ ਅਫ਼ਸਰ ਥਾਣਾ ਔੜ ਵੱਲੋਂ ਔੜ ਵਿਖੇ ਨਸ਼ਿਆਂ ਵਿਰੁੱਧ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਮੁੱਖ ਅਫ਼ਸਰ ਥਾਣਾ ਸਿਟੀ ਨਵਾਂਸ਼ਹਿਰ ਦੀ ਟੀਮ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਆਏ ਪੁਲਿਸ ਮੁਲਾਜ਼ਮਾਂ ਵੱਲੋਂ ਖ਼ੂਨਦਾਨ ਭਵਨ ਨਵਾਂਸ਼ਹਿਰ ਵਿਖੇ 20 ਯੂਨਿਟ ਖ਼ੂਨਦਾਨ ਕੀਤਾ ਗਿਆ।ਇਸ ਤੋਂ ਇਲਾਵਾ ਜ਼ਿਲ੍ਹਾ ਹੈਡ ਕੁਆਰਟਰ ਪੱਧਰ ’ਤੇ ਇਕ ਮੀਟਿੰਗ ਕਰਕੇ ਪੁਲਿਸ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਵੀ ਸਰਕਾਰ ਦੇ ਨਸ਼ਿਆਂ ਖਿਲਾਫ਼ ਚੁੱਕੇ ਗਏ ਕਦਮਾਂ ਤੋਂ ਜਾਣੂ ਕਰਵਾਇਆ ਗਿਆ।
                     ਇਸ ਮੀਟਿੰਗ ਵਿੱਚ ਐਸ.ਪੀ (ਪੀ.ਬੀ.ਆਈ) ਪਿਰਥੀ ਪਾਲ ਸਿੰਘ, ਐਸ.ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਡੀ.ਐਸ.ਪੀ (ਐਨ.ਡੀ.ਪੀ.ਐਸ ਐਕਟ) ਲਖਵੀਰ ਸਿੰਘ, ਡੀ.ਐਸ.ਪੀ (ਜਾਂਚ) ਹਰਜੀਤ ਸਿੰਘ, ਡੀ.ਐਸ.ਪੀ (ਸਥਾਨਕ) ਨਵਨੀਤ ਕੌਰ ਗਿੱਲ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …