Thursday, March 5, 2026

ਭਲਾਈ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ – ਚੇਅਰਮੈਨ ਸੂਦ

ਵੱਖ-ਵੱਖ ਪਿੰਡਾਂ ’ਚ ਨਿਰੀਖਣ ਮੌਕੇ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨਵਾਂਸ਼ਹਿਰ ਸ਼ੁਭਮ ਪੰਕਜ ਵੱਲੋਂ ਅੱਜ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਬਲਾਕ ਔੜ ਦੇ ਪਿੰਡ ਗੁਣਾਚੌਰ ਅਤੇ ਬਖਲੌਰ ਦਾ ਨਿਰੀਖਣ ਦੌਰਾ ਕੀਤਾ ਗਿਆ।
                ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੀ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ ਅਤੇ ਉਨ੍ਹਾਂ ਸਬੰਧਤ ਪਿੰਡਾਂ ਦੇ ਸਰਪੰਚਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕਾਰਪੋਰੇਸ਼ਨ ਅਤੇ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਗ਼ਰੀਬ ਵਰਗ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਇਨ੍ਹਾਂ ਦਾ ਲਾਭ ਲੈ ਕੇ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ।ਅਧਿਕਾਰੀ ਸ਼ੁਭਮ ਪੰਕਜ ਨੇ ਦੱਸਿਆ ਕਿ ਉਪਰੋਕਤ ਪਿੰਡਾਂ ਨੂੰ 29.50 ਲੱਖ ਰੁਪਏ ਰਾਸ਼ੀ ਦਿੱਤੀ ਗਈ ਹੈ, ਜਿਸ ਨਾਲ ਦੋਵਾਂ ਪਿੰਡਾਂ ਵਿੱਚ ਆਂਗਣਵਾੜੀ ਸੈਂਟਰ, ਸਾਲਿਡ ਲਿਕੁਇਡ ਵੇਸਟ ਮੈਨੇਜਮੈਂਟ ਸਿਸਟਮ, ਪਾਰਕ, ਅਤੇ ਗਰਾਊਂਡ ਦਾ ਕੰਮ ਕਰਵਾਇਆ ਜਾਣਾ ਹੈ।
              ਇਸ ਮੌਕੇ ਸਰਪੰਚ ਗੁਣਾਚੌਰ ਕਮਲੇਸ਼ ਰਾਣੀ, ਸਰਪੰਚ ਬਖਲੌਰ ਬਿਮਲ ਕੁਮਾਰ, ਸਾਬਕਾ ਬਲਾਕ ਸੰਮਤੀ ਮੈਂਬਰ ਬਿਸ਼ਨ ਲਾਲ, ਨਰਿੰਦਰ ਸਿੰਘ, ਸ਼ਕੁੰਤਲਾ ਦੇਵੀ, ਪੀਰਾ ਰਾਮ, ਦਲਜੀਤ ਸਿੰਘ ਥਾਂਦੀ, ਸਾਬਕਾ ਸਰਪੰਚ ਪਰਮਜੀਤ ਸਿੰਘ, ਸੁਰਜੀਤ ਸਿੰਘ ਚਾਹਲ, ਅਜੈ ਕੁਮਾਰ, ਦੇਸ ਰਾਜ, ਬੁੱਧ ਰਾਮ, ਗ੍ਰਾਮ ਰੋਜ਼ਗਾਰ ਸਹਾਇਕ ਜਤਿੰਦਰ ਕੁਮਾਰ, ਰਾਮ ਲਾਲ, ਸ਼ਮਸ਼ੇਰ ਸਿੰਘ, ਸ਼ਾਮ ਲਾਲ ਤੇ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …