ਕਿਹਾ, ਸਮਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸਮੂਹ ਵਰਗਾਂ ਦੇ ਸਹਿਯੋਗ ਦੀ ਲੋੜ
ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ
ਮੌਕੇ ਵਰਚੁਅਲ ਸਮਾਗਮ ਰਾਹੀਂ ਰਾਜ ਦੇ ਵੱਖ-ਵੱਖ ਲੋਕੇਸ਼ਨਾਂ ਤੋਂ ਅਧਿਕਾਰੀਆਂ, ਵਿਦਿਆਰਥੀਆਂ, ਜਨਤਕ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ।ਇਸ ਸਬੰਧੀ ਜ਼ਿਲਾ ਪੱਧਰੀ ਸਮਾਗਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ।ਅਨਿਲ ਦਾਰਾ ਚੈਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ, ਰਾਜੇਸ਼ਵਰ ਸਿੰਘ ਸਲਾਰੀਆ ਡਿਪਟੀ ਜਿਲ੍ਹਾ ਸਿੱਖਿਆ ਅਧਿਕਾਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਬਲਕਾਰ ਅੱਤਰੀ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਪਠਾਨਕੋਟ ਅਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ।
ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਇੱਕ ਵਿਸ਼ਵ ਵਿਆਪੀ ਵਰਤਾਰਾ ਬਣ ਚੁੱਕਾ ਹੈ ਅਤੇ ਸਾਡੇ ਦੇਸ਼ ਅਤੇ ਸੂਬੇ ਵਿਚੋਂ ਇਸ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ ‘ਤੇ ਜਾਗਰੂਕਤਾ ਮੁਹਿੰਮ ਅਤੇ ਪੁਲਿਸ ਰਾਹੀਂ ਗਤੀਵਿਧੀਆਂ ਤੋਂ ਇਲਾਵਾ ਨਸ਼ਾ ਤਸਕਰਾਂ ਵਿਰੁੱਧ ਵੱਡੀ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ।ਇਸ ਅਣਮਨੁੱਖੀ ਵਰਤਾਰੇ ਨੂੰ ਰੋਕਣ ਲਈ ਸਮੂਹ ਵਰਗਾਂ ਦੇ ਸਹਿਯੋਗ ਦੀ ਬਹੁਤ ਵੱਡੀ ਲੋੜ ਹੈ।ਉਨਾਂ ਸੂਬੇ ਨੂੰ ਨਸ਼ਾ ਮੁਕਤ ਕਰਨ ਵਾਸਤੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਸਮਾਗਮ ਨੂੰ ਵਰਚੂਅਲ ਢੰਗ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਡੀ.ਜੀ.ਪੀ ਦਿਨਕਰ ਗੁਪਤਾ, ਐਂਟੀ ਡਰੱਗ ਕੰਪੇਨ ਦੇ ਸਟੇਟ ਨੋਡਲ ਅਫਸਰ ਰਾਹੁਲ ਤਿਵਾੜੀ ਸਮੇਤ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ, ਪੰਜਾਬ ਸਰਕਾਰ ਵਲੋਂ ਕੀਤੇ ਜਾ ਜਾ ਰਹੇ ਉਪਰਾਲਿਆਂ ਅਤੇ ਗਤੀਵਿਧੀਆਂ ਦੀ ਵਿਸ਼ੇਸ਼ ਤੌਰ ‘ਤੇ ਜਾਣਕਾਰੀ ਦਿੱਤੀ ।
Punjab Post Daily Online Newspaper & Print Media