Tuesday, September 22, 2026

ਕੈਂਪ ਵਿੱਚ 150 ਲੋਕਾਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ

ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਐਨ.ਐਸ.ਯੂ.ਆਈ ਦੇ ਵਾਇਸ ਪ੍ਰਧਾਨ ਕਾਰਤੀਕੇਯ ਸ਼ਰਮਾ ਨੇ ਵਰਿੰਦਾਵਨ ਗਾਰਡਨ ਕਲੋਨੀ, ਲੋਹਰਾਕਾ ਰੋਡ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।ਵਿਕਾਸ ਸੋਨੀ ਕੌਂਸਲਰ ਮੁੱਖ ਮਹਿਮਾਨ ਵਜੋਂ ਇਸ ਕੈਂਪ ਵਿੱਚ ਸ਼ਿਰਕਤ ਕਰਕੇ ਟੀਕਾਕਰਨ ਕੈਂਪ ਦੀ ਸ਼ੁਰੂਆਤ ਕੀਤੀ। ਕੈਂਪ ਵਿੱਚ ਕਰੀਬ 150 ਲੋਕਾਂ ਨੂੰ ਵੈਕਸੀਨ ਲਗਾਇਆ ਗਿਆ।ਵਿਕਾਸ ਸੋਨੀ ਨੇ ਦੱਸਿਆ ਕਿ ਕੋਰੋਨਾ ਮਹਾਂਮਰੀ ਤੋਂ ਬਚਣ ਲਈ ਹਰੇਕ ਵਾਰਡ ਵਿੱਚ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨ ਜ਼ਰੂਰ ਲਗਾ ਕੇ ਹੀ ਆਪਣਾ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਦੇ ਹਨ।ਵਿਕਾਸ ਸੋਨੀ ਨੇ ਦੱਸਿਆ ਕਿ ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਾਨੂੰ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ।
                 ਇਸ ਮੌਕੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ, ਪੰਜਾਬ ਐਨ.ਐਸ.ਯੂ.ਆਈ ਦੇ ਪ੍ਰਧਾਨ ਅਕਸ਼ੈ ਸ਼ਰਮਾ, ਗੌਤਮ ਸੇਠੀ, ਨਿਤਿਨ ਕਪੂਰ, ਕਰਨ ਸੇਠੀ, ਲਾਟੀ ਸ਼ਰਮਾ, ਦੀਪਕ ਮਖੀਜ਼ਾ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …