Thursday, December 26, 2024

ਸਫਾਈ ਕਰਮਚਾਰੀਆਂ ਨੂੰ ਗੁੰਮਰਾਹ ਕਰਨ ‘ਤੇ ‘ਆਪ‘ ਘੇਰੇਗੀ ਡਾ. ਰਾਜ ਕੁਮਾਰ ਵੇਰਕਾ ਦਾ ਘਰ

ਝੂਠ ਬੋਲ ਕੇ ਮਜ਼ਾਕ ਉਡਾਉਣ ਲਈ ਵੇਰਕਾ ਮੰਗਣ ਮੁਆਫੀ – ਹਰਪਾਲ ਸਿੰਘ ਚੀਮਾ

ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਪੰਜਾਬ ਭਰ ਦੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਮਸਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਝੂਠ ਬੋਲਣ ਵਾਲੇ ਡਾ. ਰਾਜ ਕੁਮਾਰ ਵੇਰਕਾ ਦੇ ਘਰ ਦਾ ਅੱਜ ਆਮ ਆਦਮੀ ਪਾਰਟੀ ਘਿਰਾਓ ਕਰੇਗੀ।
                ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੋਰ ਸਾਰੇ ਵਰਗਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਪਲ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਵਾਲੇ ਸਫਾਈ ਕਰਮਚਾਰੀਆਂ ਨਾਲ ਵੀ ਝੂਠ ਬੋਲ ਕੇ ਉਨ੍ਹਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੀ ਹੈ।
                 ਚੀਮਾ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਡਾ. ਰਾਜ ਕੁਮਾਰ ਵੇਰਕਾ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਝੂਠ ਦਾ ਪੁਲੰਦਾ ਸਾਬਤ ਹੋਇਆ ਹੈ।ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਾ ਤਾਂ ਇਨ੍ਹਾਂ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਅਜੇ ਕੋਈ ਪਾਲਿਸੀ ਲਿਆਂਦੀ ਹੈ ਤੇ ਨਾ ਹੀ ਪੰਜਾਬ ਦੀ ਕੈਬਨਿਟ ਵਿੱਚ ਇਸ ਨੂੰ ਵਿਚਾਰਿਆ ਗਿਆ ਹੈ।
                  ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਝੂਠੇ ਵਾਅਦਿਆਂ ਦਾ ਪਰਦਾਫਾਸ਼ ਕਰੇਗੀ।

Check Also

ਕੈਨੇਡਾ ਨਿਵਾਸੀ ਵਲੋਂ ਪ੍ਰਾਇਮਰੀ ਸਕੂਲ ਸਰਵਰਪੁਰ ਦੇੇ ਬੱਚਿਆਂ ਨੂੰ ਕੋਟੀਆਂ ਵੰਡੀਆਂ

ਸਮਰਾਲਾ, 26 ਦਸੰਬਰ (ਇੰਦਰਜੀਤ ਸਿੰਘ ਕੰਗ) – ਨਜ਼ਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਸਰਵਰਪੁਰ ਵਿਖੇ ਕੈਨੇਡਾ ਨਿਵਾਸੀ …