Friday, September 18, 2026

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਧਰਨਾ ਲਗਾਤਾਰ ਜਾਰੀ

ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਚੱਲ ਰਿਹਾ ਧਰਨਾ ਅੱਜ 270ਵੇਂ ਦਿਨ ਵੀ ਲਗਾਤਾਰ ਜਾਰੀ ਹੈ।ਕਿਸਾਨ ਆਗੂ ਮੱਘਰ ਸਿੰਘ ਉਭਾਵਾਲ ਨੇ 26 ਜੂਨ ਦੇ ਸੂਬਾ ਪੱਧਰੀ ਪ੍ਰਦਰਸ਼ਨ ਬਾਰੇ ਰਿਪੋਰਟਿੰਗ ਕੀਤੀ।ਉਨ੍ਹਾਂ ਨੇ ਕਿਸਾਨਾਂ ਦੇ ਜ਼ਾਬਤਾ ਪੂਰਨ ਸੰਘਰਸ਼ ਦੀ ਸ਼ਲਾਘਾ ਕੀਤੀ।ਵੱਖ-ਵੱਖ ਬੁਲਾਰਿਆਂ ਨੇ ਰਾਮ ਸਿੰਘ ਰਾਣਾ ਦੇ ਗੋਲਡਨ ਢਾਬੇ ਪ੍ਰਤੀ ਹਰਿਆਣਾ ਸਰਕਾਰ ਦੇ ਬਦਲਾ ਲਉ ਰਵਈਏ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਤੇ ਸੰਗਰੂਰ ਜਿਲ੍ਹੇ ਦੇ ਪਿੰਡ ਜੌਲੀਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵੀ ਨਿਖੇਧੀ ਕੀਤੀ ਗਈ।ਧਰਨੇ ਦੀ ਪ੍ਰਧਾਨਗੀ ਨਿਰਮਲ ਸਿੰਘ ਬੱਟਰਿਆਣਾ ਨੇ ਕੀਤੀ।
                    ਇਸ ਮੌਕੇ ਬਲਬੀਰ ਈਲਵਾਲ, ਡਾ. ਅਮਨਦੀਪ ਗੋਸਲ, ਰੋਹੀ, ਰਾਮ ਸਿੰਘ ਸੋਹੀਆਂ, ਮਹਿੰਦਰ ਸਿੰਘ ਭੱਠਲ, ਸੀਤਲ ਸਿੰਘ ਕਲੌਦੀ, ਮਲਕੀਤ ਦਾਸ, ਜੋਗਾ ਸਿੰਘ, ਗੁਲਨਾਮ ਸਿੰਘ ਸੰਗਰੂਰ ਅਤੇ ਮਹਿੰਦਰ ਸਿੰਘ ਆਦਿ ਸ਼ਾਮਿਲ ਹੋਏ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …