Friday, January 10, 2025

651 ਬੱਚਿਆਂ ਨੂੰ ਪਿਲ਼ਾਈਆਂ ਗਈਆਂ `ਜ਼ਿੰਦਗੀ ਦੀਆਂ ਦੋ ਬੂੰਦਾਂ` – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 28 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਜਵਿੰਦਰਵੰਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ, ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਡਾ. ਗੀਤਾਂਜਲੀ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ, ਕਮਿਊਨਿਟੀ ਸਿਹਤ ਕੇਂਦਰ, ਰਾਹੋਂ ਡਾ. ਊਸ਼ਾ ਕਿਰਨ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਉਚ ਜ਼ੋਖਮੀ ਖੇਤਰਾਂ ਵਿੱਚ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਤਿੰਨ ਦਿਨ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾ ਰਹੀਆਂ ਹਨ।ਸਿਹਤ ਵਿਭਾਗ, ਮੁਜ਼ੱਫਰਪੁਰ ਦੀਆਂ ਤਾਇਨਾਤ ਟੀਮਾਂ ਵੱਲੋਂ ਐਤਵਾਰ ਨੂੰ ਮੁਹਿੰਮ ਦੇ ਪਹਿਲੇ ਦਿਨ 5 ਸਾਲ ਤੱਕ ਦੀ ਉਮਰ ਦੇ 651 ਮਾਈਗ੍ਰੇਟਰੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਨਿਰਧਾਰਿਤ ਟੀਚੇ ਦੀ ਪੰਜਾਹ ਫ਼ੀਸਦੀ ਤੋਂ ਵੱਧ ਦੀ ਪ੍ਰਾਪਤੀ ਕਰ ਲਈ ਗਈ।ਕੋਵਿਡ-19 ਦੇ ਰੋਕਥਾਮ ਨੂੰ ਧਿਆਨ ਵਿਚ ਰੱਖਦੇ ਹੋਏ ਟੀਮਾਂ ਨੇ ਵਿਸ਼ੇਸ਼ ਤੌਰ ‘ਤੇ ਸਾਵਧਾਨੀਆਂ ਵਰਤੀਆਂ ਅਤੇ ਕਿਸੇ ਵੀ ਸਥਾਨ ‘ਤੇ ਭੀੜ ਇਕੱਠੀ ਨਹੀਂ ਹੋਣ ਦਿੱਤੀ। ਬੱਚਿਆਂ ਨੂੰ ਛੂਹੇ ਬਿਨਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਗੋਦ ਵਿੱਚ ਹੀ ਪੋਲੀਓ ਬੂੰਦਾਂ ਪਿਲਾਈਆਂ ਗਈਆਂ।
ਇਸ ਦੌਰਾਨ ਡਿਪਟੀ ਡਾਇਰੈਕਟਰ ਡਾ ਨਿਸ਼ਾ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਜਵਿੰਦਰਵੰਤ ਸਿੰਘ ਬੈਂਸ ਨੇ ਰਾਹੋਂ ਵਿਖੇ ਮੁਹਿੰਮ ਦੀ ਸਮੀਖਿਆ ਕੀਤੀ।
                     ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਪਲਸ ਪੋਲੀਓ ਟੀਮਾਂ ਵੱਲੋਂ ਸ਼ਹਿਰੀ ਖੇਤਰ ਵਿਚ 131 ਤੇ ਪੇਂਡੂ ਖੇਤਰ ਵਿਚ 520 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਜਿਸ ਲਈ 12 ਟੀਮਾਂ ਲਗਾਈਆਂ ਗਈਆਂ ਹਨ।
                   ਬਲਾਕ ਐਜੂਕੇਟਰ ਮਨਿੰਦਰ ਸਿੰਘ ਨੇ ਬਲਾਕ ਦੀਆਂ ਸਵੈ-ਸੇਵੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਮੁਹਿੰਮ ਦੌਰਾਨ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਆਪਣਾ ਸਹਿਯੋਗ ਦੇਣ ਲਈ ਅਪੀਲ ਵੀ ਕੀਤੀ।
                      ਇਸ ਮੌਕੇ ਡਾ. ਰਣਜੀਤ ਹਰੀਸ਼, ਮਨਦੀਪ ਸਿੰਘ ਕਾਹਲੋਂ, ਗੁਲਸ਼ਨ ਕੁਮਾਰ ਆਦਿ ਹਾਜ਼ਰ ਸਨ।

Check Also

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਦਾ ਚੈਕ ਭੇਟ

ਫ਼ਾਊਂਡੇਸ਼ਨ ਦਾ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 9 …