ਨਵਾਂਸ਼ਹਿਰ, 28 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਵਿਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਉਣ ਲਈ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ।
ਡਾ. ਨਿਸ਼ਾ ਸ਼ਾਹੀ ਡਿਪਟੀ ਡਾਇਰੈਕਟਰ ਦਫ਼ਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਅਤੇ ਡਾ. ਗੁਰਦੀਪ ਸਿੰਘ ਕਪੂਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਨੇ ਨਵਾਂਸ਼ਹਿਰ ਦੀ ਦਾਣਾ ਮੰਡੀ ਦੀਆਂ ਝੁੱਗੀ-ਝੌਂਪੜੀਆਂ ਵਿੱਚ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਤਿੰਨ ਦਿਨਾ ਮੁਹਿੰਮ ਦਾ ਆਗਾਜ਼ ਕੀਤਾ।
ਡਿਪਟੀ ਡਾਇਰੈਕਟਰ ਨਿਸ਼ਾ ਸ਼ਾਹੀ ਨੇ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਭਾਵੇਂ ਪਿਛਲੇ 10 ਸਾਲਾਂ ਦੌਰਾਨ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਵਾਇਰਸ ਦਾ ਪ੍ਰਸਾਰ ਅਜੇ ਵੀ ਜਾਰੀ ਹੈ।
ਡਾ. ਜਵਿੰਦਰਵੰਤ ਸਿੰਘ ਬੈਂਸ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਕੁੱਲ 2201 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਨਵਾਂਸ਼ਹਿਰ ਵਿਖੇ 246, ਬੰਗਾ ਵਿਖੇ 167, ਰਾਹੋਂ ਵਿਖੇ 131, ਬਲਾਚੌਰ ਅਰਬਨ 151, ਮੁਜੱੱਫਰਪੁਰ ਵਿਖੇ 520, ਮੁਕੰਦਪੁਰ ਵਿਖੇ 230, ਸੁੱਜੋਂ ਵਿਖੇ 119, ਸੜੋਆ ਵਿਖੇ 234, ਬਲਾਚੌਰ ਰੂਰਲ ਵਿਖੇ 403 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਅੱਜ ਜੋ ਬੱਚੇ ਪੋਲੀਓ ਬੂੰਦਾਂ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਮਿਤੀ 28 ਜੂਨ ਅਤੇ 29 ਜੂਨ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।
ਇਸ ਮੌਕੇ ਡਾ: ਮਨਦੀਪ ਕਮਲ ਐਸ.ਐਮ.ਓ ਨਵਾਂਸ਼ਹਿਰ, ਡਾ: ਹਰਪਿੰਦਰ ਪੈਡੀਟ੍ਰੀਸ਼ੀਅਨ, ਸ਼੍ਰੀਮਤੀ ਬਲਵਿੰਦਰ ਕੌਰ ਐਲ.ਐਚ.ਵੀ, ਜਗਤ ਰਾਮ ਜਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਅਤੇ ਸੁੁਸ਼ੀਲ ਕੁਮਾਰ ਕੰਪਿਊਟ ਅਸਿਸਟੈਂਟ, ਆਸ਼ਾ ਵਰਕਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …