Wednesday, April 29, 2026

ਐਮ.ਪੀ ਮਨੀਸ਼ ਤਿਵਾੜੀ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਆਕਸੀਜਨ ਪਲਾਂਟ ਕੀਤਾ ਲੋਕ ਅਰਪਿਤ

ਨਵਾਂਸ਼ਹਿਰ, 28 ਜੂਨ (ਪੰਜਾਬ ਪੋਸਟ ਬਿਊਰੋ) – ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਸਿਵਲ

ਹਸਪਤਾਲ ਨਵਾਂਸ਼ਹਿਰ ਵਿਖੇ ਨਵਾਂ ਲਗਾਇਆ ਗਿਆ ਪੀ.ਐਸ.ਏ ਆਕਸੀਜਨ ਪਲਾਂਟ ਲੋਕ ਅਰਪਿਤ ਕੀਤਾ।ਸਨ ਫਾਰਮਾਸੁਟੀਕਲ ਇੰਡਸਟ੍ਰੀਜ਼ ਲਿਮਟਿਡ, ਟੌਂਸਾ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਗਿਆ ਇਹ ਆਕਸੀਜਨ ਪਲਾਂਟ ਇਕ ਦਿਨ ਵਿਚ ਵੱਡੇ 30 ਸਿਲੰਡਰ ਆਕਸੀਜਨ ਉਤਪਾਦਨ ਦੀ ਸਮਰੱਥਾ ਰੱਖਦਾ ਹੈ।ਪੀ.ਸੀ.ਏ (ਪ੍ਰੈਸ਼ਰ ਸਵਿੰਗ ਅਬਸੋਰਪਸ਼ਨ) ਤਕਨੀਕ ਵਾਲਾ ਇਹ ਪਲਾਂਟ ਹਵਾ ਵਿਚੋਂ ਆਕਸੀਜਨ ਪੈਦਾ ਕਰ ਕੇ ਸਿੱਧੀ ਪਾਈਪਾਂ ਰਾਹੀਂ ਮਰੀਜ਼ਾਂ ਦੇ ਬੈਡਾਂ ਤੱਕ ਪਹੁੰਚਾਵੇਗਾ।
                     ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮ.ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਵਿਡ ਦੀ ਸੰਭਾਵੀ ਤੀਜ਼ੀ ਲਹਿਰ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਅਤੇ ਇਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸਾਂਭ-ਸੰਭਾਲ ਤੇ ਬਿਹਤਰ ਇਲਾਜ ਸਹੂਲਤਾਂ ਲਈ ਸਮੇਂ ਸਿਰ ਕਦਮ ਉਠਾਏ।ਉਨ੍ਹਾ ਦੱਸਿਆ ਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਜਦੋਂ ਦੇਸ਼ ਭਰ ਵਿਚ ਆਕਸੀਜਨ ਦੀ ਭਾਰੀ ਕਮੀ ਪਾਈ ਜਾ ਰਹੀ ਸੀ, ਤਾਂ ਪੰਜਾਬ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ।ਇਸ ਤੋਂ ਇਲਾਵਾ ਜ਼ਰੂਰੀ ਦਵਾਈਆਂ ਅਤੇ ਐਲ-3 ਬੈਡਾਂ ਦੇ ਪ੍ਰਬੰਧ ਕਰਨ ਤੋਂ ਇਲਾਵਾ ਡਾਕਟਰਾਂ ਅਤੇ ਹੋਰ ਸਿਹਤ ਅਮਲੇ ਦੀ ਵੀ ਸਮੇਂ ਸਿਰ ਭਰਤੀ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਆਕਸੀਜਨ ਪਲਾਂਟ ਲੱਗਣ ਨਾਲ ਨਵਾਂਸ਼ਹਿਰ ਦਾ ਸਿਵਲ ਹਸਪਤਾਲ ਹੁਣ ਆਕਸੀਜਨ ਦੇ ਖੇਤਰ ਵਿਚ ਆਤਮ ਨਿਰਭਰ ਬਣ ਗਿਆ ਹੈ ਜਦਕਿ ਇਸ ਨੂੰ ਪਹਿਲਾਂ ਬਾਹਰੋਂ ਆਕਸੀਜਨ ਮੰਗਵਾਉਣੀ ਪੈਦੀ ਸੀ।
                       ਇਸ ਮੌਕੇ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਪੰਜਾਬ ਲਾਰਜ ਇੰਡਸਟ੍ਰੀਅਲ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਐਸ. ਐਸ ਮਰਵਾਹਾ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ ਅਲਕਾ ਮੀਨਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੁਨੇਸ਼ ਗਰਗ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਸਨ ਫਾਰਮਾ ਦੇ ਸੀਨੀਅਰ ਵਾਈਜ਼ ਪ੍ਰਧਾਨ ਡਾ. ਅਜ਼ਾਦਾਰ ਐਚ ਖ਼ਾਨ, ਐਸੋਸੀਏਟਿਡ ਵਾਈਜ਼ ਪ੍ਰਧਾਨ ਖੀਮਾਨੰਦ ਸ਼ਰਮਾ, ਐਚ. ਆਰ ਹੈਡ ਸੁਰਿੰਦਰ ਤੁਰਾਨ, ਡੀ.ਜੀ.ਐਮ ਨਰਿੰਦਰ ਆਹੂਜਾ, ਸੀ.ਐਸ.ਆਰ ਸੁਰਜੀਤ ਚੇਚੀ, ਵਾਤਾਵਰਨ ਇੰਜੀਨੀਅਰ ਰੂਪਨਗਰ ਅਨੁਰਾਧਾ ਸ਼ਰਮਾ, ਤਕਨੀਕੀ ਮਾਹਿਰ ਇੰਜ. ਦਵਿੰਦਰਜੀਤ ਸਿੰਘ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਐਸ.ਐਮ.ਓ ਨਵਾਂਸ਼ਹਿਰ ਡਾ. ਮਨਦੀਪ ਕਮਲ, ਤਜਿੰਦਰ ਕੌਰ, ਯੂਥ ਆਗੂ ਸੁਖਵਿੰਦਰ ਸਿੰਘ ਧਾਵਾ, ਰੋਹਿਤ ਚੋਪੜਾ ਤੇ ਹੋਰ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …