ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ
ਮੁਹਿੰਮ ਦੇ ਦੂਜੇ ਦਿਨ 0-5 ਸਾਲ ਤੱਕ ਦੇ 1278 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ।
ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ।ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਵਾਇਰਸ ਦਾ ਪ੍ਰਸਾਰ ਅਜੇ ਵੀ ਜਾਰੀ ਹੈ।ਜਿਸ ਕਾਰਣ ਇਹ ਵਾਇਰਸ ਇਥੇ ਖ਼ਤਰਾ ਪੈਦਾ ਕਰ ਸਕਦਾ ਹੈ।
ਸਿਹਤ ਵਿਭਾਗ ਅਨੁਸਾਰ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇੇੇ ਦਿਨ ਬਲਾਕ ਬੁੰਗਲ ਬੰਧਾਨੀ ਵਿੱਚ ਦੂਸਰੇ ਦਿਨ 235, ਅਰਬਨ ਪਠਾਨਕੋਟ ਵਿੱਚ 423, ਘਰੋਟਾ ਬਲਾਕ ਵਿੱਚ 749 ਅਤੇ ਬਲਾਕ ਨਰੋਟ ਜੈਮਲ ਸਿੰਘ ਵਿੱਚ 159 ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਗਈਆਂ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਪਹਿਲੇ ਦਿਨ 2055 ਅਤੇ ਦੂਸਰੇ ਦਿਨ 1278 ਅਤੇ ਬੱਚਿਆਂ ਨੂੰ ਪੋਲਿਓ ਰੋਧਕ ਬੁੰਦਾਂ ਪਿਲਾਈਆਂ ਗਈਆਂ।
ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਜੋ ਬੱਚੇ ਅੱਜ ਵੀ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਕੱਲ੍ਹ ਟੀਮਾਂ ਵਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media