ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਜੰਮੂ ਵਿੱਚ ਡਰੋਨ ਦੀ ਵਰਤੋਂ ਕਰਕੇ ਏਅਰ ਫੋਰਸ ਬੇਸ `ਤੇ ਆਈ.ਈ.ਡੀ ਸੁੱਟਣ ਦੀ ਘਟਨਾ ਤੋਂ ਅਗਲੇ ਹੀ ਦਿਨ
ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਦਿਨਕਰ ਗੁਪਤਾ ਨੇ ਡਰੋਨਾਂ ਵਲੋਂ ਪੈਦਾ ਹੋਣ ਵਾਲੀਆਂ ਕੌਮੀ ਸੁਰੱਖਿਆ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਅਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਕੀਤੀ।
ਡੀ.ਜੀ.ਪੀ ਨੇ ਅਧਿਕਾਰੀਆਂ ਨੂੰ ਡਰੋਨ ਸਬੰਧੀ ਗਤੀਵਿਧੀਆਂ ਵਾਲੇ ਇਲਾਕਿਆਂ ਵਿੱੱਚ ਪਿਛਲੇ ਦੋ ਸਾਲਾਂ ਦੇ ਅੰਕੜਿਆਂ ਦੀ ਵਰਤੋਂ ਕਰਕੇ ਸੰਵੇਦਨਸ਼ੀਲ ਖੇਤਰਾਂ ਨੂੰ ਸੀਮਿਤ ਕਰਨ ਅਤੇ ਇਹਨਾਂ ਦੀ ਨਿਸ਼ਾਨਦੇਹੀ ਕਰਨ ਲਈ ਨਿਰਦੇਸ਼ ਦਿਤੇ।
ਸਰਹੱੱਦੀ ਪਿੰਡਾਂ ਦੀਆਂ ਸੜਕਾਂ `ਤੇ ਇਨਫਰਾਰੈਡ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ) ਕੈਮਰੇ ਲਗਾਉਣ ਦੀ ਤਜਵੀਜ਼ ਪੇਸ਼ ਕਰਦਿਆਂ, ਡੀ.ਜੀ.ਪੀ ਦਿਨਕਰ ਗੁਪਤਾ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ/ਸੜਕਾਂ `ਤੇ ਕੈਮਰੇ ਲਗਾਉਣ ਵਾਲੇ ਸੰਭਾਵਤ ਪੁਆਇੰਟਾਂ ਦੀ ਸੂਚੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।
ਇਸ ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿੱਚ ਏ.ਡੀ.ਜੀ.ਪੀ ਇੰਟਰਨਲ ਸਕਿਓਰਿਟੀ ਆਰ.ਐਨ ਢੋਕੇ, ਏ.ਡੀ.ਜੀ.ਪੀ ਐਸ.ਟੀ.ਐਫ ਬੀ.ਚੰਦਰ ਸ਼ੇਖਰ ਅਤੇ ਆਈਜੀ ਬਾਰਡਰ ਰੇਂਜ ਐਸ.ਪੀ.ਐਸ ਪਰਮਾਰ ਸ਼ਾਮਲ ਸਨ ਜਦਕਿ ਆਈਜੀ ਬੀ.ਐਸ.ਐਫ ਮਹੀਪਾਲ ਯਾਦਵ ਅਤੇ ਪੰਜਾਬ ਦੇ ਵੱਖ ਵੱਖ ਬੀਐਸਐਫ ਸੈਕਟਰਾਂ ਦੇ ਡੀਆਈਜੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸੀਪੀ ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਐਸਐਸਪੀ ਮਜੀਠਾ ਗੁਲਨੀਤ ਸਿੰਘ ਅਤੇ ਐਸਐਸਪੀ ਤਰਨ ਤਾਰਨ ਧਰੁਮਨ ਨਿੰਬਲੇ ਵੀ ਸ਼ਾਮਲ ਸਨ।
ਮੀਟਿੰਗ ਦੌਰਾਨ ਡੀ.ਜੀ.ਪੀ ਦਿਨਕਰ ਗੁਪਤਾ ਨੇ ਸੀ.ਪੀ ਅੰਮ੍ਰਿਤਸਰ ਅਤੇ ਐਸ.ਐਸ.ਪੀਜ਼ ਨੂੰ ਆਪਣੇ ਸਬੰਧਿਤ ਖੇਤਰਾਂ ਵਿੱਚ ਨਸ਼ਾ ਤਸਕਰਾਂ / ਸਪਲਾਇਰ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀ।ਗੁਪਤਾ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਦੇ ਹੌਟਸਪੌਟਸ (ਥਾਵਾਂ) ਦੀ ਪਛਾਣ ਕਰਨ ਅਤੇ ਨਸ਼ੇ ਵੇਚਣ/ਤਸਕਰੀ ਕਰਨ ਵਾਲੇ ਸਾਰੇ ਲੋਕਾਂ ਨੂੰ ਨਕੇਲ ਪਾਉਣ ਲਈ ਢੁੱਕਵੀਂ ਕਾਰਵਾਈ ਸ਼਼ੁਰੂ ਕਰਨ।
ਇਸ ਦੌਰਾਨ ਡੀ.ਜੀ.ਪੀ ਨੇ ਜਿਲ੍ਹਾ ਮੁਖੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚਲੇ ਸਾਰੇ ਭਗੌੜਿਆਂ (ਪੀ.ਓਜ਼) ਅਤੇ ਐਨ.ਡੀਪੀ.ਐਸ ਕੇਸਾਂ ਦੇ ਜ਼ਮਾਨਤ `ਤੇ ਬਾਹਰ ਆਏ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੇ ਆਦੇਸ਼ ਵੀ ਦਿੱਤੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media