Monday, December 23, 2024

ਕਸਬਾ ਲੌਂਗੋਵਾਲ ਵਿਖੇ ਲੈਂਗੁਏਜ਼ ਅਕੈਡਮੀ ਦੀ ਸਥਾਪਨਾ

ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਸਬ ਤਹਿਸੀਲ ਦੇ ਸਾਹਮਣੇ ਲੈਂਗੁਏਜ਼ ਅਕੈਡਮੀ ਦੀ ਸਥਾਪਨਾ ਕੀਤੀ ਗਈ ਹੈ।ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਕਰ ਕੇ ਕੀਤਾ।ਅਕੈਡਮੀ ਦੀ ਮੁੱਖ ਪ੍ਰਬੰਧਕ ਬੀਬੀ ਹਰਮਨਜੋਤ ਕੌਰ ਪਤਨੀ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਹੁਣ ਲੌਂਗੋਵਾਲ ਅਤੇ ਨੇੜਲੇ ਪਿੰਡਾਂ ਦੇ ਵਿਦਿਆਰਥੀਆਂ ਨੁੰ ਆਈਲੈਟਸ ਦੀ ਕਰਨ ਲਈ ਦੂਜੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ, ਇਸ ਅਕੈਡਮੀ ਵਿਚ ਆਧੁਨਿਕ ਮਾਪਦੰਡਾਂ ਅਤੇ ਉਚਤਮ ਤਕਨੀਕ ਨਾਲ ਵਿੱਦਿਆ ਪ੍ਰਦਾਨ ਕਰਵਾਈ ਜਾਵੇਗੀ।ਭਾਈ ਲੌਂਗੋਵਾਲ ਨੇ ਇਸ ਅਕੈਡਮੀ ਦੀ ਸਥਾਪਨਾ ਲਈ ਬੀਬੀ ਹਰਮਨਜੋਤ ਕੌਰ ਨੂੰ ਵਧਾਈ ਵੀ ਦਿੱਤੀ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …