Wednesday, November 4, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 666 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-39 ਦੇ ਕੀਤੇ ਚਲਾਨ

ਨਵਾਂਸ਼ਹਿਰ, 29 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 666 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 39 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
                  ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …