Wednesday, August 26, 2026

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਆਖ਼ਰੀ ਦਿਨ 1492 ਬੱਚਿਆਂ ਨੂੰ ਪਿਲਾਈਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’

ਨਵਾਂਸ਼ਹਿਰ, 30 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਜ਼ੇ ਅਤੇ ਆਖਰੀ ਦਿਨ 0-5 ਸਾਲ ਤੱਕ ਦੇ 1492 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ।ਜਿਸ ਨਾਲ ਜ਼ਿਲ੍ਹੇ ਵਿਚ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲ਼ਾਉਣ ਦੇ ਮਿੱਥੇ ਗਏ ਟੀਚੇ ਨੂੰ 100 ਫੀਸਦੀ ਪ੍ਰਾਪਤ ਕਰ ਲਿਆ ਗਿਆ ਹੈ।
            ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਜਵਿੰਦਰਵੰਤ ਸਿੰਘ ਬੈਂਸ ਨੇ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਜਿਲ੍ਹੇ ਅੰਦਰ ਕੁੱਲ 1492 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਸਿਹਤ ਬਲਾਕ ਨਵਾਂਸ਼ਹਿਰ ਵਿੱਚ 183, ਬੰਗਾ ਵਿੱਚ 10, ਬਲਾਚੌਰ ਅਰਬਨ ਵਿੱਚ 120, ਰਾਹੋਂ ਵਿੱਚ 36, ਮੁਜ਼ੱੱਫਰਪੁਰ ਬਲਾਕ ਵਿੱਚ 460, ਮੁਕੰਦਪੁਰ ਬਲਾਕ ਵਿੱਚ 118, ਸੁੱਜੋਂ ਵਿੱਚ 140, ਸੜੋਆ ਬਲਾਕ ਵਿੱਚ 70 ਅਤੇ ਬਲਾਚੌਰ ਰੂਰਲ ਵਿੱਚ 354 ਬੱੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
             ਉਨ੍ਹਾਂ ਕਿਹਾ ਕਿ ਮੁਹਿੰਮ ਦੇ ਪਹਿਲੇ ਦਿਨ 2201 ਬੱਚਿਆਂ ਅਤੇ ਦੂਜੇ ਦਿਨ 2044 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਸਨ।ਇਸ ਮੁਹਿੰਮ ਅਧੀਨ ਜਿਲ੍ਹੇ ਅੰਦਰ ਤਿੰਨ ਦਿਨਾਂ ਵਿੱਚ ਕੁੱਲ 5737 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …