ਸਮਰਾਲਾ, 30 ਜੂਨ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਐਮਰਜੈਂਸੀ ਮੀਟਿੰਗ ਸਕਿੰਦਰ ਸਿੰਘ ਪ੍ਰਧਾਨ ਦੀ
ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਪੇਅ ਕਮਿਸ਼ਨ ਅਤੇ ਪੰਜਾਬ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ ਗਈ, ਜੋ ਕਿ ਮੁਲਾਜਮਾਂ ਅਤੇ ਪੈਨਸ਼ਨਰਾਂ ਲਈ ਬਿਲਕੁੱਲ ਵੀ ਫਾਇਦੇਮੰਦ ਨਹੀਂ ਹੈ।ਪੇਅ ਕਮਿਸ਼ਨ ਦੇ ਵਿਰੋਧ ਵਿੱਚ ਦੋ ਦਿਨ 8 ਅਤੇ 9 ਜੁਲਾਈ ਨੂੰ ਕੰਪਲੇਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਅਰਥੀ ਫੂਕ ਮੁਜ਼ਾਹਾਰਾ ਕਰਨ ਦਾ ਫੈਸਲਾ ਕੀਤਾ ਗਿਆ।ਪੰਜਾਬ ਅਤੇ ਪਾਵਰ ਕਾਰਪੋਰੇਸ਼ਨ ਦੀਆਂ ਜਥੇਬੰਦੀਆਂ ਜੋ ਐਕਸ਼ਨ ਕਰਨਗੀਆਂ ਉਹਨਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਸਮੂਹ ਪੈਨਸ਼ਨਰਾਂ ਨੇ ਮੰਗ ਕੀਤੀ ਕਿ ਪੇਅ ਕਮਿਸ਼ਨ ਅਤੇ ਸਰਕਾਰ ਵੱਲੋਂ ਜੋ ਭੱਤਿਆਂ ਵਿੱਚ ਕਟੌਤੀ ਕੀਤੀ ਹੈ, ਉਹ ਬੰਦ ਕੀਤੀ ਜਾਵੇ।ਪਿਛਲਾ ਡੀ.ਏ ਦਾ ਬਕਾਇਆ ਜਾਰੀ ਕੀਤਾ ਜਾਵੇ ਅਤੇ ਮੈਡੀਕਲ ਭੱਤੇ ਵਿੱਚ ਵੀ ਵਾਧਾ ਕੀਤਾ ਜਾਵੇ।
29 ਜੁਲਾਈ ਨੂੰ ਸਾਂਝਾ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਪਟਿਆਲਾ ਵਿਖੇ ਜੋ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ।ਉਸ ਵਿੱਚ ਪੈਨਸ਼ਨਰ ਵੀ ਪੂਰੀ ਤਰ੍ਹਾਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ।ਪੰਜਾਬ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਨੇ ਪੈਨਸ਼ਨਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ 8 ਅਤੇ 9 ਜੁਲਾਈ ਨੂੰ ਕੀਤੇ ਜਾ ਰਹੇ ਅਰਥੀ ਫੂਕ ਮੁਜਾਹਰੇ ਵਿੱਚ ਟੀ.ਐਸ.ਯੂ ਜਥੇਬੰਦੀ ਪੂਰੀ ਤਰ੍ਹਾਂ ਸਰਗਰਮੀ ਅਤੇ ਤਨਦੇਹੀ ਨਾਲ ਭਾਗ ਲਵੇਗੀ।
ਪ੍ਰਧਾਨ ਸਕਿੰਦਰ ਸਿੰਘ ਨੇ ਸਮਰਾਲਾ ਮੰਡਲ ਦੇ ਸਮੂਹ ਪਾਵਰਕਾਮ ਪੈਨਸ਼ਨਰਜ਼, ਵਿਧਵਾ ਪੈਨਸ਼ਨਰਜ਼ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 8 ਅਤੇ 9 ਜੁਲਾਈ ਦੇ ਅਰਥੀ ਫੂਕ ਮੁਜਾਹਰੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ 10 ਜੁਲਾਈ ਨੂੰ ਮਹੀਨਾਵਾਰ ਮੀਟਿੰਗ ਵਿੱਚ ਵੀ ਜ਼ਰੂਰ ਪਹੁੰਚਣ।
ਮੀਟਿੰਗ ਵਿੱਚ ਇੰਜ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ. ਜੁਗਲ ਕਿਸ਼ੋਰ ਸਾਹਨੀ ਸਕੱਤਰ, ਇੰਜ. ਦਰਸ਼ਨ ਸਿੰਘ ਖਜ਼ਾਨਚੀ, ਇੰਜ. ਸੁਖਦਰਸ਼ਨ ਸਿੰਘ, ਇੰਜ. ਸੰਤੋਖ ਕੁਮਾਰ ਸੈਣੀ, ਜਗਤਾਰ ਸਿੰਘ ਪ੍ਰੈਸ ਸਕੱਤਰ, ਪ੍ਰੇਮ ਕੁਮਾਰ ਸਰਕਲ ਆਗੂ, ਭੁਪਿੰਦਰਪਾਲ, ਹਰਪਾਲ ਸਿੰਘ ਪਵਨ ਕੁਮਾਰ, ਦਰਸ਼ਨ ਸਿੰਘ, ਗੁਰਮੁੱਖ ਸਿੰਘ ਕੋਟਾਲਾ, ਬਖਸ਼ੀਸ਼ ਸਿੰਘ, ਅਮਰਜੀਤ ਸਿੰਘ ਮਾਛੀਵਾੜਾ ਆਦਿ ਸ਼ਾਮਲ ਹੋਏ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media