ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ
ਦਿਸ਼ਾ ਨਿਰਦੇਸ਼ਾਂ ਅਨੁਸਾਰ 10 ਜੁਲਾਈ 2021 ਨੂੰ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜਾਰ, ਨੇ ਦਸਿਆ ਕਿ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ ਲਗਾਈ ਜਾ ਰਹੀ ਹੈ ਅਦਾਲਤ ਦਾ ਮੁੱਖ ਮਨੋਰਥ/ ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ। ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰੇ ਵਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।
ਉਨ੍ਹਾਂ ਦੱਸਿਆ ਕਿਹਾ ਕਿ ਜੋ ਵਿਅਕਤੀ ਲੋਕ ਅਦਾਲਤ ਰਾਹੀਂ ਸਮਝੋਤਾ ਕਰਵਾਉਣ ਦਾ ਇਛੁੱਕ ਹੈ, ਉਹ ਇਸ ਸਬੰਧੀ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ।ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ੍ਹਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਨਾਲ ਛੇਤੀ ਤੇ ਸੱਸਤਾ ਨਿਆਂ ਮਿਲਦਾ ਹੈ।ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ।ਫੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਅਤੇ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media