ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ
ਸਿੰਘ ਤੋਂ ਪਿਛਲੇ ਕਰੀਬ ਡੇਢ ਮਹੀਨੇ ਤੋਂ ਹੜਤਾਲ ਤੇ ਬੈਠੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਪੱਤਰ ਲਿਖਦੇ ਹੋਏ ਅਪੀਲ ਕੀਤੇ ਕੀਤੀ ਕਿ ਪੰਜਾਬ ਦੇ ਸਫਾਈ ਕਰਮਚਾਰੀਆਂ ਨੂੰ ਡੇਢ ਮਹੀਨੇ ਤੋਂ ਵੀ ਜਿਆਦਾ ਸਮਾਂ ਹੜਤਾਲ ਤੇ ਬੈਠਿਆਂ ਨੂੰ ਹੋ ਚੁੱਕਾ ਹੈ।ਜਿਸ ਕਾਰਨ ਸੂਬੇ ਦੇ ਹਰੇਕ ਸ਼ਹਿਰ ਵਿੱਚ ਸਫਾਈ ਨਾ ਹੋਣ ਕਾਰਨ ਕੂੜੇ ਦੇ ਢੇਰ ਲੱਗ ਚੁੱਕੇ ਹਨ।ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਮੰਨ ਕੇ ਲੰਮੀ ਚੱਲ ਰਹੀ ਹੜਤਾਲ ਨੂੰ ਪਹਿਲ ਦੇ ਆਧਾਰ ‘ਤੇ ਖਤਮ ਕਰਵਾਇਆ ਜਾਵੇ ਤਾਂਕਿ ਸ਼ਹਿਰ ਵਾਸੀ ਰਾਹਤ ਦਾ ਸਾਹ ਲੈ ਸਕਣ।
ਵਿਧਾਇਕ ਅਮਨ ਅਰੋੜਾ ਨੇ ਆਪਣੇ ਹਲਕੇ ਸੁਨਾਮ ਦੀ ਸਫਾਈ ਵਿਵਸਥਾ ਤੇ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਪਿਛਲੇ ਸਾਲ ਲੱਖਾਂ ਰੁਪਏ ਖਰਚ ਕਰਕੇ ਸ਼ਹਿਰ ਦੇ ਸੀਵਰੇਜ਼ ਦੀ ਸਫਾਈ ਸੁਪਰ ਸਕਸ਼ਨ ਮਸ਼ੀਨਾਂ ਨਾਲ ਕਰਵਾਈ ਸੀ, ਤਦ ਸ਼ਹਿਰ ਵਿੱਚ ਸਫਾਈ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ ਕਿ ਹੁਣ ਕਈ ਸਾਲਾਂ ਤੱਕ ਸੀਵਰੇਜ ਬਲੌਕ ਨਹੀ ਹੋਵੇਗਾ, ਪਰ ਇੰਨਾਂ ਦਾਅਵਿਆਂ ਦੀ ਪੋਲ ਖੁੱਲਦੀ ਸ਼ਹਿਰ ਦੇ ਕਈ ਮੁੱਖ ਇਲਾਕਿਆਂ ਵਿੱਚ ਸਾਫ ਦੇਖੀ ਜਾ ਰਹੀ ਹੈ।ਸ਼ਹਿਰ ਦੇ ਸਿਨੇਮਾ ਰੋਡ ਅਤੇ ਪੀਰਾਂ ਵਾਲੇ ਗੇਟ ਵਿੱਚ ਹਰ ਰੋਜ਼ ਸੀਵੇਰਜ ਦਾ ਗੰਦਾ ਪਾਣੀ ਸੜਕਾਂ ‘ਤੇ ਆਉਣ ਨਾਲ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਥੋਂ ਦੇ ਦੁਕਾਨਦਾਰ ਖੁਦ ਸੜਕਾਂ ਤੋਂ ਸੀਵਰੇਜ਼ ਦਾ ਗੰਦਾ ਪਾਣੀ ਸਾਫ ਕਰਨ ਲਈ ਮਜ਼ਬੂਰ ਹਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media