Saturday, May 30, 2026

ਕੋਈ ਵੀ ਇਲਾਕਾ ਵਿਕਾਸ ਪੱਖੋਂ ਨਹੀਂ ਰਹਿਣ ਦਿੱਤਾ ਜਾਵੇਗਾ ਸੱਖਣਾ – ਸੋਨੀ

ਮੁਹੱਲਾ ਸੁਧਾਰ ਕਮੇਟੀ ਨੂੰ ਦਿੱਤਾ 1 ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕਾਰਜ ਅੰਤਮ ਪੜਾਅ ‘ਤੇ ਹਨ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਸਖਣਾ ਨਹੀਂ ਰਹਿਣ ਦਿੱਤਾ ਜਾਵੇਗਾ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਅੰਜੂਮਨ ਮੁਹੱਲੇ ਵਿੱਚ ਵੱਖ-ਵੱਖ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕਰਦੇ ਸਮੇਂ ਕੀਤੇ ਅਤੇ ਮੁਹੱਲਾ ਸੁਧਾਰ ਕਮੇਟੀ ਨੂੰ 1 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।ਸੋਨੀ ਨੇ ਦੱਸਿਆ ਕਿ ਗਰਮੀਆਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਨਾਂ ਵਾਰਡਾਂ ਵਿੱਚ ਪਾਣੀ ਦੀ ਕਮੀ ਸੀ ਉਥੇ ਨਵੇਂ ਟਿਊਬਵੈਲ ਵੀ ਲਗਾ ਦਿੱਤੇ ਗਏ ਹਨ।
                     ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਰਾਜਬੀਰ ਕੌਰ, ਮਨਜੀਤ ਸਿੰਘ ਬੋਬੀ, ਅਭੀ ਪਹਿਲਵਾਨ, ਦੀਪੂ ਮੀਰਾਂਕੋਟ, ਤੇ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …