ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਚੱਲ ਰਿਹਾ ਧਰਨਾ 273ਵੇਂ ਦਿਨ ਵਿੱਚ ਦਾਖਲ ਹੋ ਗਿਆ
ਹੈ।ਕਿਸਾਨ ਆਗੂਆਂ ਨੇ ਆਪਣੇ ਭਾਸ਼ਣ ‘ਚ ਕਿਹਾ ਕਿ ਕੇਂਦਰ ਸਰਕਾਰ ਵਲੋਂ ਗਲਤ ਖੇਤੀ ਕਾਨੂੰਨ ਪਾਸ ਕਰਨ ਕਰਕੇ ਰਾਜ ਸਰਕਾਰਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਗਿਆ ਹੈ। ਜਿਸ ਦੇ ਵਿਰੋਧ ਵਿੱਚ ਦੇਸ਼ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਆਪਣੇ ਖੇਤੀਬਾੜੀ ਦੇ ਕੰਮ ਛੱਡ ਬੈਠਾ ਹੋਇਆ ਹੈ ।ਜਿੰਨੀ ਦੇਰ ਕਾਨੂੰਨ ਰੱਦ ਨਹੀਂ ਹੋਣਗੇ, ਕਿਸਾਨ ਆਪਣੇ ਘਰਾਂ ਨੂੰ ਵਾਪਸ ਨਹੀਂ ਆਉਣਗੇ।ਆਗੂਆਂ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ 500 ਤੋਂ ਜਿਆਦਾ ਪੰਜਾਬ ਦੇ ਕਿਸਾਨ ਸ਼ਹੀਦ ਹੋ ਚੁੱਕੇ ਹਨ ਤੇ ਕੇਂਦਰ ਸਰਕਾਰ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵੀਹ ਲੱਖ ਰੁਪਏ ਪ੍ਰਤੀ ਵਿਅਕਤੀ ਮੁਆਵਜ਼ਾ ਦੇਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਘੱਟ ਦਿੱਤੀ ਜਾ ਰਹੀ ਹੈ।ਜਿਸ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ।ਪਾਣੀ ਦੀ ਘਾਟ ਕਾਰਨ ਕਿਸਾਨ ਝੋਨੇ ਦੀ ਫਸਲ ਵਾਹ ਰਹੇ ਹਨ।ਕਿਸਾਨ ਆਗੂਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੀ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕੀਤੀ ।
ਇਸ ਮੌਕੇ ਦਰਬਾਰਾ ਸਿੰਘ ਨਾਗਰਾ, ਮੱਘਰ ਸਿੰਘ ਉੋਭਾਵਾਲ, ਡਾ. ਅਮਨਦੀਪ ਕੌਰ ਗੋਸਲ ,ਇੰਦਰਪਾਲ ਸਿੰਘ ਪੁੰਨਾਵਾਲ, ਰੋਹੀ ਸਿੰਘ ਮੰਗਵਾਲ, ਗੁਰਵਿੰਦਰ ਸਿੰਘ ਕਲੌਦੀ, ਸੰਗਰੂਰ, ਜੋਗਿੰਦਰ ਸਿੰਘ ਸਰਾਓ ਸੰਗਰੂਰ, ਸੀਤਲ ਸਿੰਘ ਕਲੌਦੀ, ਬਲਵੀਰ ਸਿੰਘ ਉਪਲੀ, ਸਰਵਨ ਸਿੰਘ ਬਡਰੁੱਖਾਂ, ਮਹਿੰਦਰ ਸਿੰਘ ਭੱਠਲ, ਮਹਿੰਦਰ ਸਿੰਘ ਸੰਗਰੂਰ, ਗੁਰਨਾਮ ਸਿੰਘ ਸੰਗਰੂਰ, ਰਘਬੀਰ ਸਿੰਘ ਛਾਜ਼ਲੀ, ਬਲਵਿੰਦਰ ਸਿੰਘ ਸੰਗਰੂਰ, ਇੰਦਰਜੀਤ ਸਿੰਘ ਛੰਨਾ ਅਤੇ ਦਰਸ਼ਨ ਸਿੰਘ ਚੱਠੇ ਸੇਖਵਾਂ ਨੇ ਸੰਬੋਧਨ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media