ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਵਿਚ ਵਿਭਾਗ ਵਲੋਂ ਭੇਜੀਆਂ ਗਰਾਟਾਂ ਨਾਲ ਸਿਵਲ ਵਰਕਸ ਦੇ ਕੰਮ ਪੂਰੀ
ਤੇਜ਼ੀ ਨਾਲ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਚੱਲ ਰਹੇ ਹਨ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਠਾਨਕੋਟ ਰਾਜੇਸਵਰ ਸਲਾਰੀਆ ਨੇ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ, ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ਼ ਪਠਾਨਕੋਟ ਸਮੇਤ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟ ਕੀਤੀ।ਉਨ੍ਹਾਂ ਕਿਹਾ ਕਿ ਬੜੀ ਮਾਣ ਵਾਲੀ ਗੱਲ ਹੈ ਕਿ ਸਕੂਲਾਂ ਦੇ ਮੁਖੀ ਅਤੇ ਉਹਨਾਂ ਦੇ ਸਾਥੀ ਅਧਿਆਪਕ ਸਕੁਲਾਂ ਵਿੱਚ ਬੜੀ ਮਿਹਨਤ ਨਾਲ ਸਿਵਲ ਵਰਕਸ ਦੇ ਕੰਮਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕਰਵਾ ਰਹੇ ਹਨ। ਉਨ੍ਹਾਂ ਨੇ ਚੱਲ ਰਹੇ ਕੰਮਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ।
ਇਸ ਮੌਕੇ ‘ਤੇ ਪ੍ਰਿੰਸੀਪਲ ਮੀਨਮ ਸ਼ਿਖਾ, ਜਿਲ੍ਹਾ ਕੋਆਰਡੀਨੇਟਰ ਐਮ.ਆਈ.ਐਸ ਮੁਨੀਸ਼ ਗੁਪਤਾ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਕ੍ਰਿਸ਼ਨ ਕੁਮਾਰ, ਰਜੀਵ ਮਹਿਤਾ, ਰੋਹਿਤ, ਸੁਮਿਤ, ਰਾਜੇਸ਼, ਬ੍ਰਿਜ਼ ਰਾਜ, ਮਨੋਜ ਕੁਮਾਰ, ਸੁਮਨ ਬਾਲਾ, ਪਵਨ ਜੋਤੀ, ਜਤਿੰਦਰ, ਸਤੀਸ਼ ਬਾਲਾ ਆਦਿ ਹਾਜ਼ਰ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media