Sunday, June 21, 2026

ਸਤਨਾਮ ਸਿੰਘ ਨੇ ਜ਼ਿਲ੍ਹਾ ਅਟਾਰਨੀ (ਪ੍ਰੋਸੀਕਿਊਸ਼ਨ) ਵਜੋਂ ਸੰਭਾਲਿਆ ਅਹੁੱਦਾ

ਨਵਾਂਸ਼ਹਿਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸਤਨਾਮ ਸਿੰਘ ਨੇ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਅਟਾਰਨੀ (ਪ੍ਰੋਸੀਕਿਊਸ਼ਨ) ਵਜੋਂ ਆਪਣਾ ਅਹੁੱਦਾ ਸੰਭਾਲ ਕੋੇ ਕੰਮਕਾਜ਼ ਸ਼ੁਰੂ ਕਰ ਦਿੱਤਾ।ਇਸ ਤੋਂ ਪਹਿਲਾਂ ਉਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਬਤੌਰ ਡਿਪਟੀ ਡੀ.ਏ ਤਾਇਨਾਤ ਸਨ।ਉਨ੍ਹਾਂ ਦੇ ਅਹੁੱਦਾ ਸੰਭਾਲਣ ਮੌਕੇ ਡਿਪਟੀ ਡੀ.ਏ ਵਰਿੰਦਰ ਕੁਮਾਰ ਤੇ ਤਰਨਵੀਰ ਕੌਰ, ਏ.ਡੀ.ਏ ਭਾਰਤ ਭੂਸ਼ਨ, ਅਸ਼ੋਕ ਕੁਮਾਰ, ਬਲਵਿੰਦਰ ਕੌਰ ਅਤੇ ਅਮਨਦੀਪ ਕੌਰ ਨੇ ਗੁਲਦਸਤਾ ਦੇ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
                    ਜ਼ਿਲ੍ਹਾ ਅਟਾਰਨੀ ਸਤਨਾਮ ਸਿੰਘ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਵਿਚ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਖੁਸ਼ਕਿਸਮਤੀ ਵਾਲੀ ਗੱਲ ਹੈ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …