ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਜਲਾਲਾਬਾਦ ਸ਼ਹਿਰ ਵਿਖੇ ਸਿੱਖ ਭਾਈਚਾਰੇ `ਤੇ ਹੋਏ
ਹਮਲੇ ਦੀ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਵਾਰ-ਵਾਰ ਅਜਿਹੀਆਂ ਘਟਨਾਵਾਂ ਘੱਟਗਿਣਤੀ ਸਿੱਖ ਭਾਈਚਾਰੇ ਨਾਲ ਵਾਪਰ ਰਹੀਆਂ ਹਨ।ਇਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜ਼ੀਦਾ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਵੀ ਗੱਲਬਾਤ ਕਰਕੇ ਇਸ ਮਸਲੇ ਨੂੰ ਅੰਤਰਰਾਸ਼ਟਰੀ ਪੱਧਰ `ਤੇ ਉਠਾਉਣ ਦੀ ਮੰਗ ਕਰਨਗੇ।ਉਨ੍ਹਾਂ ਹਮਲੇ ਵਿੱਚ ਜਖਮੀ ਅਤੇ ਜਾਨਾਂ ਗੁਆਉਣ ਵਾਲੇ ਸਿੱਖ ਪਰਿਵਾਰਾਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਵਿਦੇਸ਼ਾਂ ਵਿੱਚ ਵੱਸ ਰਹੇ ਸਿੱਖਾਂ ਦੀ ਸੁਰੱਖਿਆ ਲਈ ਕੇਂਦਰੀ ਸਰਕਾਰ ਨੂੰ ਯਕੀਨੀ ਬਣਾਉਣੀ ਚਾਹੀਦੀ ਹੈ।ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਤੁਰੰਤ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਹੈ।