ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਸੂਬੇ ਦੀ ਕੈਪਟਨ ਸਰਕਾਰ ਵਲੋਂ ਪੰਜਾਬ ਦੇ 6 ਜਿਲਿਆਂ ਵਿੱਚ ਡਾ. ਅੰਬੇਡਕਰ ਭਵਨ ਬਣਾਉਣ ਦੇ ਹੁਕਮ ਜਾਰੀ ਕਰਨ
‘ਤੇ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ ਹੈ।ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਵਲੋਂ ਜਿਲ੍ਹਾ ਬਰਨਾਲਾ ਵਿੱਚ ਨਵੇਂ ਬਣੇ ਜਿਲ੍ਹਾ ਮਾਲੇਰਕੋਟਲਾ ਵਿੱਚ ਦਲਿਤਾਂ ਦੇ ਮਸੀਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਭਵਨ ਬਣਾਉਣ ਦੀ ਜੋਰ ਸ਼ੋਰ ਨਾਲ ਮੰਗ ਕੀਤੀ ਜਾ ਰਹੀ ਸੀ।ਮੁੱਖ ਮੰਤਰੀ ਪੰਜਾਬ ਵਲੋਂ ਮੁੱਖ ਸਕੱਤਰ ਨੂੰ ਹੁਕਮ ਜਾਰੀ ਕੀਤੇ ਹੁਕਮਾਂ ਅਨੁਸਾਰ ਬਰਨਾਲਾ, ਮਾਲੇਰਕੋਟਲਾ, ਐਸ.ਏ.ਐਸ ਨਗਰ (ਮੋਹਾਲੀ), ਪਠਾਨਕੋਟ, ਫਾਜ਼ਿਲਕਾ ਅਤੇ ਤਰਨ ਤਾਰਨ ਜਿਲਿਆਂ ਵਿੱਚ ਡਾ.ਬੇਦਕਰ ਭਵਨ ਬਣਾਏ ਜਾਣਗੇ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੂਬੇ ‘ਚ ਅਨੇਕਾਂ ਦਲਿਤ ਹਿਤੈਸ਼ੀ ਫੈਸਲੇ ਲੈ ਕੇ ਦਲਿਤ ਭਾਈਚਾਰੇ ਦਾ ਦਿਲ ਜਿੱਤ ਲਿਆ ਹੈ।ਉਨਾਂ ਕਿਹਾ ਕਿ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦਲਿਤ ਭਾਈਚਾਰਾ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਅਹਿਮ ਭੂਮਿਕਾ ਨਿਭਾਏਗਾ।ਦਰਸ਼ਨ ਸਿੰਘ ਕਾਂਗੜਾ ਨੇ ਮੰਗ ਕੀਤੀ ਕਿ ਸਰਕਾਰ ਜਲਦ ਪੰਜਾਬ ਭਰ ਦੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਪ੍ਰਵਾਨ ਕਰ ਕੇ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਹੜਤਾਲ ਨੂੰ ਵੀ ਖਤਮ ਕਰਵਾਏ।
ਇਸ ਮੌਕੇ ਸੂਬਾ ਵਾਇਸ ਪ੍ਰਧਾਨ ਸਰਪੰਚ ਹਰਜਿੰਦਰ ਕੌਰ ਚੱਬੇਵਾਲ ਆਦਿ ਹਾਜ਼ਰ ਸਨ।
Check Also
ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …
Punjab Post Daily Online Newspaper & Print Media