Saturday, July 25, 2026

ਜਸਬੀਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁੱਦਾ ਸੰਭਾਲਿਆ

ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਅੱਜ ਆਪਣਾ ਅਹੁੱਦਾ ਸੰਭਾਲ ਕੇ ਕੰਮਕਾਜ਼ ਸ਼ੁਰੂ ਕਰ ਦਿੱਤਾ।ਦਫ਼ਤਰ ਦੇ ਸਮੁੱਚੇ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।2004 ਬੈਚ ਦੇ ਪੀ.ਸੀ.ਐਸ ਅਫ਼ਸਰ ਜਸਬੀਰ ਸਿੰਘ ਜਲੰਧਰ ਤੋਂ ਬਦਲ ਕੇ ਇਥੇ ਆਏ ਹਨ, ਜਿਥੇ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਅਹੁੱਦੇ ਦਾ ਚਾਰਜ਼ ਸੰਭਾਲਦਿਆਂ ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿੳੂਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
                  ਜ਼ਿਕਰਯੋਗ ਹੈ ਕਿ ਉਹ ਅਦਿੱਤਿਆ ਉਪਲ ਦੀ ਥਾਂ ’ਤੇ ਇਥੇ ਆਏ ਹਨ, ਜਿਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਵਜੋਂ ਤਾਇਨਾਤ ਕੀਤਾ ਗਿਆ ਹੈ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …