ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 642 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 36 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਦਿਆਂ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਬਣਾਉਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media