ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਇਸ ਵਿੱਤੀ ਵਰ੍ਹੇ ਦੌਰਾਨ 150 ਏਕੜ ਰਕਬਾ ਬਾਗਾਂ ਹੇਠ ਲਿਆਂਦਾ ਜਾਵੇਗਾ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਾਲ ਸਬਜ਼ੀ ਬੀਜ਼ ਦੀਆਂ 4 ਹਜ਼ਾਰ ਮਿੰਨੀ ਕਿੱਟਾਂ ਘਰੇਲੂ ਬਗੀਚੀ ਸਕੀਮ ਅਧੀਨ ਦਿੱਤੀਆਂ ਜਾਣਗੀਆਂ, ਤਾਂ ਜੋ ਕਿਸਾਨ ਘਰ ਦੀ ਲੋੜ ਮੁਤਾਬਿਕ ਜ਼ਹਿਰਾਂ ਰਹਿਤ ਸਬਜ਼ੀਆਂ ਉਗਾ ਕੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਣ।ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਨਿਊਟਰੀਸ਼ਨ ਨੂੰ ਧਿਆਨ ਵਿੱਚ ਰੱਖਦਿਆਂ 520 ਟਿਊਬਵੈਲਾਂ ’ਤੇ ਫਲਦਾਰ ਬੂਟਿਆਂ ਦੀ ਪਲਾਂਟੇਸ਼ਨ ਕਰਵਾਈ ਜਾਵੇਗੀ, ਤਾਂ ਜੋ ਕਿਸਾਨ ਆਪਣੇ ਘਰ ਵਿਚ ਤਾਜ਼ਾ ਫਲ ਪੈਦਾ ਕਰ ਸਕਣ।ਉਨ੍ਹਾਂ ਦੱਸਿਆ ਕਿ ਅਕਤੂਬਰ ਅਤੇ ਨਵੰਬਰ ਮਹੀਨਿਆਂ ਦੌਰਾਨ ਢੀਂਗਰੀ ਖੁੰਬ ਦੀਆਂ 2 ਹਜ਼ਾਰ ਬੀਜ ਬੋਤਲਾਂ ਜ਼ਿਮੀਂਦਾਰਾਂ ਨੂੰ ਘਰ ਵਿਚ ਖੁੰਬ ਪੈਦਾ ਕਰਨ ਲਈ ਸਰਕਾਰੀ ਰੇਟ ’ਤੇ ਦਿੱਤੀਆਂ ਜਾਣਗੀਆਂ।ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਬਾਗਬਾਨੀ ਡਾ. ਜਗਦੀਸ਼ ਸਿੰਘ ਕਾਹਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਨਵੇਂ ਬਾਗ ਲਗਾਉਣ ’ਤੇ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸਦਾਬਹਾਰ ਫਲਦਾਰ ਬੂਟੇ ਲਗਾਉਣ ਦਾ ਢੁੱਕਵਾਂ ਸਮਾਂ ਅਗਸਤ-ਸਤੰਬਰ ਅਤੇ ਪੱਤਝੜ ‘ਚ ਫਲਦਾਰ ਬੂਟੇ ਲਗਾਉਣ ਦਾ ਢੁਕਵਾਂ ਸਮਾਂ ਦਸੰਬਰ-ਜਨਵਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਜਿਹੜਾ ਵੀ ਕਿਸਾਨ ਬਾਗ ਲਗਾਉਣਾ ਚਾਹੁੰਦਾ ਹੈ, ਉਹ ਜ਼ਿਲ੍ਹੇ ਦੇ ਮੁੱਖ ਦਫ਼ਤਰ ਜਾਂ ਬਲਾਕ ਪੱਧਰ ਦੇ ਦਫ਼ਤਰ ਨਾਲ ਸੰਪਰਕ ਕਰ ਕੇ ਫਲਦਾਰ ਬੂਟਿਆਂ ਦੀ ਬੁਕਿੰਗ ਕਰਵਾ ਸਕਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …