ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਸੈਸ਼ਨ 2021-22 ਲਈ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਨਲਾਈਨ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਸੰਸਥਾ ਦੇ ਪ੍ਰਿੰਸੀਪਲ ਰਸ਼ਪਾਲ ਚੰਦੜ ਨੇ ਦੱਸਿਆ ਕਿ ਸੰਸਥਾ ਵਿਚ ਕਰਾਫਟਮੈਨ ਸਕੀਮ ਅਧੀਨ ਸੋਇੰਗ ਟੈਕਨਾਲੋਜੀ (ਕਟਾਈ-ਸਿਲਾਈ), ਸਰਫੇਸ ਓਰਨਾਮੈਂਟ ਟੈਕਨੀਕ (ਕਢਾਈ), ਬੇਸਿਕ ਕਾਸਮੈਟੋਲੋਜੀ (ਬਿਊਟੀ ਪਾਰਲਰ) ਅਤੇ ਕੋਪਾ ਟਰੇਡਾਂ ਵਿੱਚ ਦਾਖ਼ਲਾ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਦੁਆਰਾ ਚਲਾਈ ਗਈ ਨਵੀਂ ਸਕੀਮ ਡੀ.ਐਸ.ਟੀ (ਡੁਅਲ ਸਿਸਟਮ ਟ੍ਰੇਨਿੰਗ) ਅਧੀਨ ਵੀ ਉਪਰੋਕਤ ਟਰੇਡਾਂ ਦਾ ਦਾਖ਼ਲਾ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਘੱਟ ਆਮਦਨ ਵਾਲੇ ਐਸ.ਸੀ ਸਿਖਿਆਰਥੀਆਂ ਦੀ ਟਿਊਸ਼ਨ ਫੀਸ ਮੁਆਫ਼ ਹੋਵੇਗੀ।ਇਸ ਤੋਂ ਇਲਾਵਾ ਸਿਖਿਆਰਥੀਆਂ ਲਈ ਬੱਸ ਪਾਸ ਦੀ ਸਹੂਲਤ ਸਰਕਾਰ ਵੱਲੋਂ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪਾਸ ਆਊਟ ਹੋ ਚੁੱਕੇ ਸਿਖਿਆਰਥੀਆਂ ਦੀ ਪਲੇਸਮੈਂਟ 100 ਫੀਸਦੀ ਯਕੀਨੀ ਬਣਾਈ ਜਾਵੇਗੀ।ਇਹ ਸਾਰੇ ਕੋਰਸ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਐਨ.ਸੀ.ਵੀ.ਟੀ ਹਨ।ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਫੋਨ ਨੰਬਰ 94177-46509 ਅਤੇ 94636-34355 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …