Saturday, July 25, 2026

ਟੀਕਾਕਰਨ ਸਪਲਾਈ ਚੇਨ ਪ੍ਰਣਾਲੀ ਦੀ ਮਜ਼ਬੂਤੀ ਲਈ ਵੈਕਸੀਨ ਐਪ ਦੇ ਨਵੇਂ ਵਰਜ਼ਨ ਦੀ ਦਿੱਤੀ ਸਿਖਲਾਈ

ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਲਡ ਚੇਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫਤਰ ਦੇ ਟ੍ਰੇਨਿੰਗ ਹਾਲ ਵਿਖੇ ਆਨਲਾਈਨ ਵੈਕਸੀਨ ਐਪ “ਈਵਿਨ” ਦੇ ਨਵੇਂ ਵਰਜਨ ‘ਏ.ਈ.’ ਦੀ ਸਿਖਲਾਈ ਦਿੱਤੀ ਗਈ।ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਐਲ.ਐਚ.ਵੀਜ਼ ਨੇ ਭਾਗ ਲਿਆ।
             ਜ਼ਿਲ੍ਹਾ ਟੀਕਾਕਰਨ ਅਫਸਰ ਡਾ ਜਵਿੰਦਰਵੰਤ ਸਿੰਘ ਬੈਂਸ ਨੇ ਦੱਸਿਆ ਕਿ ਈਵਿਨ ਤਕਨੀਕ ਨੂੰ ਅਮਲ ਵਿੱਚ ਲਿਆਉਣ ਦਾ ਮੁੱਖ ਉਦੇਸ਼ ਟੀਕਾਕਰਨ ਸਪਲਾਈ ਚੇਨ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਪ੍ਰੋਗਰਾਮ ਤਹਿਤ ਇਸ ਤਕਨੀਕ ਨੂੰ ਲਾਗੂ ਕੀਤਾ ਜਾ ਰਿਹਾ ਹੈ, ਜਿਸ ਜ਼ਰੀਏ ਜ਼ਿਲ੍ਹੇ ਵਿਚ ਵੈਕਸੀਨ ਸਪਲਾਈ, ਉਪਲੱਬਧਤਾ, ਵੰਡ ਤੇ ਖਪਤ ਦੀ ਆਨਲਾਈਨ ਜਾਣਕਾਰੀ ਰੱਖੀ ਜਾ ਸਕਦੀ ਹੈ ਅਤੇ ਇਸ ਨੂੰ ਕਿਸੇ ਵੀ ਸਮੇਂ ਆਨਲਾਈਨ ਦੇਖਿਆ ਜਾ ਸਕਦਾ ਹੈ।
                ਟ੍ਰੇਨਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਵੈਕਸੀਨ ਐੱਪ ਰਾਹੀਂ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ।ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਵੈਕਸੀਨ ਦੀ ਵੰਡ ਸਹੀ ਢੰਗ ਨਾਲ ਕੀਤੀ ਜਾ ਸਕਦੀ ਹੈ ਅਤੇ ਵੈਕਸੀਨ ਦੇ ਖਰਾਬ ਹੋਣ ਦੀ ਸੰਭਾਵਨਾ ਵੀ ਘੱਟ ਜਾਵੇਗੀ, ਕਿਉਂਕਿ ਇਸ ਤਕਨੀਕ ਜ਼ਰੀਏ ਵੈਕਸੀਨ ਦੀ ਵੇਸਟੇਜ ਨੂੰ ਕੰਟਰੋਲ ਵੀ ਕੀਤਾ ਜਾ ਸਕਦਾ ਹੈ।
               ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ, ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …