ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਭਾਰਤੀ ਫ਼ੌਜ ਵਿਚ ਲੈਫਟੀਨੈਂਟ ਭਰਤੀ ਹੋਏ ਸਿੱਖ ਨੌਜੁਆਨ ਸ. ਬਿਲਾਵਲ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ
ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ’ਤੇ ਬਿਲਾਵਲ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਿਲਾਵਲ ਸਿੰਘ ਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਸਿੱਖ ਨੌਜੁਆਨ ਦੀ ਪ੍ਰਾਪਤੀ ਨੂੰ ਕੌਮ ਲਈ ਮਾਣ ਦੱਸਿਆ।ਉਨ੍ਹਾਂ ਕਿਹਾ ਕਿ ਬਿਲਾਵਲ ਸਿੰਘ ਵਰਗੇ ਸਿੱਖ ਨੌਜੁਆਨ ਸਿੱਖ ਕੌਮ ਦਾ ਮਾਣ ਵਧਾ ਰਹੇ ਹਨ, ਜਿਨ੍ਹਾਂ ਤੋਂ ਨੌਜੁਆਨਾਂ ਅਤੇ ਬੱਚਿਆਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।ਬਿਲਾਵਲ ਸਿੰਘ ਦੇ ਦਾਦਾ ਕਰਨੈਲ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਨ-ਸਨਮਾਨ ਲਈ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਦੇ ਪਿੰਡ ਮੱਲੂਨੰਗਲ ਦਾ ਨੌਜੁਆਨ ਬਿਲਾਵਲ ਸਿੰਘ ਸੰਧੂ ਹਾਲ ਹੀ ਵਿੱਚ ਭਾਰਤੀ ਫ਼ੌਜ ਵਿੱਚ ਲੈਫਟੀਨੈਂਟ ਭਰਤੀ ਹੋਇਆ ਹੈ।ਉਸ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਇਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਸੰਭਵ ਹੋਇਆ ਹੈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪਰਵਾਈਜ਼ਰ ਮੇਜਰ ਸਿੰਘ ਅਰਜਨ ਮਾਂਗਾ, ਬਿਲਾਵਲ ਸਿੰਘ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਕਰਨੈਲ ਸਿੰਘ, ਬੀਬੀ ਨਵਦੀਪ ਕੌਰ, ਬੀਬੀ ਸਰਗੁਣ ਕੌਰ, ਰਾਜਵਿੰਦਰ ਸਿੰਘ ਰਾਜਾ ਲਦੇਹ, ਹਰਜਿੰਦਰ ਸਿੰਘ ਮੱਲੂਨੰਗਲ, ਗੁਰਵਿੰਦਰ ਸਿੰਘ ਆਦਿ ਮੌਜ਼ੂਦ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media